ਬੀ.ਕਿ.ਯੂ ਏਕਤਾ ਡਕੌਂਦਾ (ਧਨੇਰ) ਵਲੋਂ ਹਰਵਿੰਦਰ ਸਿੰਘ ਬੜੂੰਦੀ ਬਲਾਕ ਪੱਖੋਵਾਲ ਇਕਾਈ ਦੇ ਮੀਤ ਪ੍ਰਧਾਨ ਨਿਯੁਕਤ ਕਿਸਾਨਾਂ ਦੀ ਹੱਕਾਂ ਦੀ ਰਾਖੀ ਅਤੇ ਯੂਨੀਅਨ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਾਂਗਾ- ਬੜੂੰਦੀ
ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਕਿਸਾਨੀ ਅੰਦੋਲਨਾਂ ਨੂੰ ਮਜ਼ਬੂਤੀ ਦੇਣ ਦੇ ਮਨੋਰਥ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦਾ ਘੇਰਾ ਹੋਰ ਵਿਸ਼ਾਲ ਕਰਦਿਆਂ ਇਲਾਕੇ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕਰਦਿਆਂ ਕਿਸਾਨ ਆਗੂ ਹਰਵਿੰਦਰ ਸਿੰਘ ਬੜੂੰਦੀ ਨੂੰ ਬਲਾਕ ਪੱਖੋਵਾਲ ਇਕਾਈ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
02-10-2026