02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗ੍ਰੀਨ ਪੰਜਾਬ ਮਿਸ਼ਨ ਟੀਮ ਨੇ ਐੱਮ.ਪੀ. ਡਾ. ਅਮਰ ਸਿੰਘ ਨੂੰ ਦਿੱਤਾ ਮੰਗ ਪੱਤਰ ਚੋਣ ਮੈਨੀਫੈਸਟੋ ਵਿਚ ਪੰਚਾਇਤੀ ਜ਼ਮੀਨਾਂ ਦੇ 33 ਫ਼ੀਸਦੀ ਹਿੱਸੇ ’ਚ ਬੂਟੇ ਲਗਾਉਣ ਦੀ ਨੀਤੀ ਸ਼ਾਮਿਲ ਕਰਨ ਦੀ ਮੰਗ

ਜਗਰਾਉਂ, 1 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਦੀ ਗ੍ਰੀਨ ਪੰਜਾਬ ਮਿਸ਼ਨ ਟੀਮ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਦੇਹੜਕਾ (ਰਜਿ.) ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਲਈ ਇਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਪੰਜਾਬ ਦੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ: ਅਮਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ।

ਗ੍ਰੀਨ ਪੰਜਾਬ ਮਿਸ਼ਨ ਟੀਮ ਦੇ ਮੈਂਬਰ ਐੱਮ.ਪੀ. ਡਾ. ਅਮਰ ਸਿੰਘ ਨੂੰ ਮੰਗ ਪੱਤਰ ਦੇਣ ਸਮੇਂ। ਅਜੀਤ ਤਸਵੀਰ 02-10-2026
ਜਗਰਾਉਂ, 1 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਦੀ ਗ੍ਰੀਨ ਪੰਜਾਬ ਮਿਸ਼ਨ ਟੀਮ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਦੇਹੜਕਾ (ਰਜਿ.) ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਲਈ ਇਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਪੰਜਾਬ ਦੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ: ਅਮਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਟੀਮ ਦੇ ਮੈਂਬਰ ਸਤਪਾਲ ਸਿੰਘ ਦੇਹੜਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਵਾਤਾਵਰਣ ਦੀ ਸੰਭਾਲ ਲਈ ਨਿਰੰਤਰ ਕਾਰਜਸ਼ੀਲ ਹੈ। ਹੁਣ ਤੱਕ ਸੰਸਥਾ ਵੱਲੋਂ ਜਗਰਾਓਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਤਕਰੀਬਨ 80,000 ਵਿਰਾਸਤੀ ਰੁੱਖ ਲਗਾ ਕੇ ਸਫਲਤਾਪੂਰਵਕ ਸੰਭਾਲੇ ਜਾ ਚੁੱਕੇ ਹਨ ਅਤੇ 1,50,000 ਦੇ ਕਰੀਬ ਬੂਟੇ ਆਮ ਸੰਗਤ ਨੂੰ ਮੁਫ਼ਤ ਵੰਡੇ ਗਏ ਹਨ। ਸ: ਦੇਹੜਕਾ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਗਿਆ ਹੈ ਕਿ ਅੱਜ ਪੰਜਾਬ ਗੰਭੀਰ ਵਾਤਾਵਰਣ ਸੰਕਟਾਂ ਨਾਲ ਜੂਝ ਰਿਹਾ ਹੈ। ਪ੍ਰਦੂਸ਼ਣ ਕਾਰਨ ਵਧ ਰਹੀਆਂ ਜਾਨਲੇਵਾ ਬਿਮਾਰੀਆਂ, ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ, ਵਧਦੀ ਗਰਮੀ ਅਤੇ ਗਲੋਬਲ ਵਾਰਮਿੰਗ ਵਰਗੀਆਂ ਚੁਣੌਤੀਆਂ ਦਾ ਇੱਕੋ-ਇੱਕ ਸਾਰਥਕ ਹੱਲ ਵੱਧ ਤੋਂ ਵੱਧ ਜੰਗਲਾਤ ਅਤੇ ਬਾਗਬਾਨੀ ਹੇਠ ਰਕਬਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਵਾਤਾਵਰਣ ਸੁਧਾਰ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਜੇਕਰ ਪੰਚਾਇਤੀ ਜ਼ਮੀਨਾਂ ’ਤੇ ਵਿਗਿਆਨਕ ਤਰੀਕੇ ਨਾਲ ਬਾਗਬਾਨੀ ਕੀਤੀ ਜਾਵੇ ਤਾਂ ਇਸ ਨਾਲ ਵਾਤਾਵਰਣ ਸੁਧਰੇਗਾ, ਧਰਤੀ ਹੇਠਲਾ ਪਾਣੀ ਰੀਚਾਰਜ ਹੋਵੇਗਾ ਅਤੇ ਪੰਚਾਇਤਾਂ ਲਈ ਆਮਦਨ ਦੇ ਪੱਕੇ ਸਰੋਤ ਵੀ ਪੈਦਾ ਹੋਣਗੇ। ਇਸ ਲਈ ਸੰਸਥਾ ਨੇ ਕਾਂਗਰਸ ਪਾਰਟੀ ਦੇ ਆਗਾਮੀ ਚੋਣ ਮੈਨੀਫੈਸਟੋ ਵਿੱਚ ਘੱਟੋ-ਘੱਟ 33 ਫ਼ੀਸਦੀ ਪੰਚਾਇਤੀ ਜ਼ਮੀਨਾਂ ਉੱਪਰ ਬਾਗਬਾਨੀ ਅਤੇ ਰੁੱਖ ਲਗਾਉਣ ਨੂੰ ਇੱਕ ਮੁੱਖ ਨੀਤੀ ਵਜੋਂ ਸ਼ਾਮਿਲ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੇ ਸੁਨਹਿਰੀ ਅਤੇ ਹਰੇ-ਭਰੇ ਭਵਿੱਖ ਦਾ ਨਿਰਮਾਣ ਕੀਤਾ ਜਾ ਸਕੇ। ਇਸ ਮੌਕੇ ਸਤਪਾਲ ਸਿੰਘ ਦੇਹੜਕਾ, ਹਰਨਰਾਇਣ ਸਿੰਘ, ਮੈਡਮ ਕੰਚਨ ਗੁਪਤਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਾਂਧੀ ਜੈਅੰਤੀ ਮਨਾਈ ਅਗਲੀ ਖ਼ਬਰ ਕਣਕ ਦੇ ਐੱਮ.ਐੱਸ.ਪੀ. ਰੇਟ ’ਚ ਸਿਰਫ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਖੇਤੀ ਦੀ ਅਸਲ ਖ਼ਰਚਾ ਲਾਗਤ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।