02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕੇਂਦਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਨਿਗੁਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਭੱਟੀਆਂ, ਸੰਧੂ

ਹੰਬੜਾਂ, 1 ਅਕਤਬੂਰ (ਮੇਜਰ ਹੰਬੜਾਂ)-ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਨਿਗੁਣਾ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਕੀਤੇ ਨਿਗੁਣੇ ਵਾਧੇ ਨੂੰ ਮੁੱਢੋਂ ਰੱਦ ਕਰਦੀ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਆਗੂ ਹਾਕਮ ਸਿੰਘ ਭੱਟੀਆਂ ਅਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਬਾਣੀਏਵਾਲ ਨੇ ਕੇਂਦਰ ਸਰਕਾਰ ਵਲੋਂ ਕਣਕ ਸਮੇਤ 6 ਫ਼ਸਲਾਂ ਦੇ ਭਾਅ ’ਚ ਕੀਤੇ ਵਾਧੇ ਨੂੰ ਮੁੱਢੋਂ ਰੱਦ ਕਰਦਿਆਂ ਕੀਤਾ।

ਅਜੀਤ ਡੈਸਕ 02-10-2026
ਹੰਬੜਾਂ, 1 ਅਕਤਬੂਰ (ਮੇਜਰ ਹੰਬੜਾਂ)-ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਨਿਗੁਣਾ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਕੀਤੇ ਨਿਗੁਣੇ ਵਾਧੇ ਨੂੰ ਮੁੱਢੋਂ ਰੱਦ ਕਰਦੀ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਆਗੂ ਹਾਕਮ ਸਿੰਘ ਭੱਟੀਆਂ ਅਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਬਾਣੀਏਵਾਲ ਨੇ ਕੇਂਦਰ ਸਰਕਾਰ ਵਲੋਂ ਕਣਕ ਸਮੇਤ 6 ਫ਼ਸਲਾਂ ਦੇ ਭਾਅ ’ਚ ਕੀਤੇ ਵਾਧੇ ਨੂੰ ਮੁੱਢੋਂ ਰੱਦ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਕਿਸਾਨਾਂ ਨੂੰ ਫ਼ਸਲਾਂ ’ਚ ਵਰਤੇ ਜਾਣ ਵਾਲੇ ਬੀਜਾਂ, ਖਾਦਾਂ ਤੋਂ ਲੈ ਕੇ ਡੀਜ਼ਲ ਤੇਲ ਦੇ ਭਾਅ ’ਚ ਹੁਣ ਤੱਕ ਹੋਏ ਭਾਰੀ ਵਾਧੇ ਦੇ ਮੁਕਾਬਲੇ ਕਿਸਾਨਾਂ ਨੂੰ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਦਾ ਵਾਧਾ ਕਿਸਾਨਾਂ ਦੇ ਖਰਚਿਆਂ ਮੁਕਾਬਲੇ ਬਹੁਤ ਘੱਟ ਹੈ ਤੇ ਇਸ ਨਾਲ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਹੋਵੇਗੀ। ਜ਼ਿਲ੍ਹਾ ਆਗੂ ਭੱਟੀਆਂ ਨੇ ਕਿਹਾ ਕਿ ਅੱਜ ਜਦੋਂ ਫ਼ਸਲਾਂ ਉਗਾਉਣ ਤੇ ਖਰਚਿਆਂ ਵਿਚ ਲਾ ਮਿਸਾਲ ਵਾਧਾ ਹੋਇਆ ਹੈ ਤੇ ਉਸ ਦੇ ਮੁਕਾਬਲੇ ਕੇਂਦਰ ਸਰਕਾਰ ਨੇ ਕਣਕ ਦੇ ਭਾਅ ’ਚ ਕੋਈ ਖਾਸ ਵਾਧਾ ਨਾ ਕਰਦਿਆਂ ਕਿਸਾਨਾਂ ਨੂੰ ਨਿਰਾਸ਼ਾ ਵੱਲ ਧੱਕਿਆ ਹੈ ਤੇ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਕਣਕ ਦੇ ਭਾਅ ’ਚ ਨਿਗੁਣਾ ਵਾਧਾ ਕਰਦਿਆਂ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਪਿਛਲੀ ਖ਼ਬਰ ਆਈ.ਸੀ.ਸੀ. ਵਲੋਂ ਟੈਸਟ, ਇਕ ਦਿਨਾ ਅਤੇ ਟੀ-20 ਮੈਚਾਂ ਲਈ 8 ਬਦਲਾਅ ਅਗਲੀ ਖ਼ਬਰ ਨਗਰ ਕੌਂਸਲ ਜਗਰਾਉਂ ਵਲੋਂ ਤੀਸਰੇ ਦਿਨ ਵੀ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।