ਪਿੰਡ ਰਾਮਗੜ੍ਹ ਭੁੱਲਰ ਦੀਆਂ ਜ਼ਿਲ੍ਹਾ ਪੱਧਰ ’ਤੇ ਜੇਤੂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ
ਜਗਰਾਉਂ, 2 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਵਿਚ’ ਪਿੰਡ ਰਾਮਗੜ੍ਹ ਭੁੱਲਰ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰ ਦੇ ਹੋਏ ਅਥਲੈਟਿਕਸ ਮੁਕਾਬਲਿਆਂ ਵਿਚ ਜਿੱਤਾਂ ਦਰਜ ਕਰਕੇ ਪਿੰਡ ਦਾ ਨਾਂਅ ਰੋਸ਼ਨ ਕੀਤਾ। ਪਿੰਡ ਦੀਆਂ ਖਿਡਾਰਨਾਂ ਕਿਰਨਦੀਪ ਸਿੰਘ ਪੁੱਤਰੀ ਨਿਰਮਲ ਸਿੰਘ ਨੇ ਜ਼ਿਲ੍ਹਾ ਪੱਧਰ ’ਤੇ 800 ਮੀਟਰ ਦੌੜ ਵਿਚ ਪਹਿਲਾ ਸਥਾਨ, ਭਾਵਨਾ ਕੌਰ ਪੁੱਤਰੀ ਤਰਸੇਮ ਸਿੰਘ ਨੇ 200 ਮੀਟਰ ਦੌੜ ’ਚ ਦੂਸਰਾ ਤੇ 800 ਮੀਟਰ ਦੌੜ ’ਚ ਤੀਸਰਾ ਅਤੇ ਕਿਰਨਦੀਪ ਕੌਰ ਪਤਨੀ ਪਿੰਦਾ ਸਿੰਘ ਨੇ 400 ਮੀਟਰ ਦੌੜ ’ਚ ਦੂਸਰਾ ਸਥਾਨ ਹਾਸਲ ਕੀਤਾ।
ਜਗਰਾਉਂ, 2 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਵਿਚ’ ਪਿੰਡ ਰਾਮਗੜ੍ਹ ਭੁੱਲਰ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰ ਦੇ ਹੋਏ ਅਥਲੈਟਿਕਸ ਮੁਕਾਬਲਿਆਂ ਵਿਚ ਜਿੱਤਾਂ ਦਰਜ ਕਰਕੇ ਪਿੰਡ ਦਾ ਨਾਂਅ ਰੋਸ਼ਨ ਕੀਤਾ। ਪਿੰਡ ਦੀਆਂ ਖਿਡਾਰਨਾਂ ਕਿਰਨਦੀਪ ਸਿੰਘ ਪੁੱਤਰੀ ਨਿਰਮਲ ਸਿੰਘ ਨੇ ਜ਼ਿਲ੍ਹਾ ਪੱਧਰ ’ਤੇ 800 ਮੀਟਰ ਦੌੜ ਵਿਚ ਪਹਿਲਾ ਸਥਾਨ, ਭਾਵਨਾ ਕੌਰ ਪੁੱਤਰੀ ਤਰਸੇਮ ਸਿੰਘ ਨੇ 200 ਮੀਟਰ ਦੌੜ ’ਚ ਦੂਸਰਾ ਤੇ 800 ਮੀਟਰ ਦੌੜ ’ਚ ਤੀਸਰਾ ਅਤੇ ਕਿਰਨਦੀਪ ਕੌਰ ਪਤਨੀ ਪਿੰਦਾ ਸਿੰਘ ਨੇ 400 ਮੀਟਰ ਦੌੜ ’ਚ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਗੁਰਨੂਰ ਕੌਰ ਪੁੱਤਰੀ ਸਤਪਾਲ ਸਿੰਘ ਨੇ ਜ਼ਿਲ੍ਹਾ ਪੱਧਰ ਦੇ ਕਬੱਡੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪਿੰਡ ਦੀ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਤ ਬਾਬਾ ਮੱਘਰ ਸਿੰਘ ਕਲੱਬ ਰਾਮਗੜ੍ਹ ਭੁੱਲਰ ਵਲੋਂ ਜੇਤੂ ਖਿਡਾਰਨਾਂ ਦਾ ਮੈਡਲ ਪਾ ਕੇ ਅਤੇ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪੱਧਰ ’ਤੇ ਜੇਤੂ ਇੰਨ੍ਹਾਂ ਚਾਰੇ ਖਿਡਾਰਨਾਂ ਨੂੰ ਅੱਗੇ ਸਟੇਟ ਪੱਧਰੀ ਖੇਡਾਂ ਲਈ ਚੁਣਿਆ ਗਿਆ ਹੈ। ਪਿੰਡ ਦੇ ਪਤਵੰਤਿਆਂ ਨੇ ਇੰਨ੍ਹਾਂ ਖਿਡਾਰਨਾਂ ਦੀ ਪ੍ਰਸੰਸਾ ਕੀਤੀ ਤੇ ਸਟੇਟ ਪੱਧਰ ਦੇ ਮੁਕਾਬਲਿਆਂ ’ਚ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੋਚ ਗੁਰਪ੍ਰੀਤ ਸਿੰਘ ਬਿੱਲਾ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਮਾ: ਹਰਵਿੰਦਰਪਾਲ ਸਿੰਘ ਭੁੱਲਰ, ਸੁਖਦੇਵ ਸਿੰਘ ਫੌਜ਼ੀ, ਪੰਚ ਜਸਵੰਤ ਸਿੰਘ ਪੰਮਾ, ਪੰਚ ਗੁਰਿੰਦਰਜੀਤ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ ਸੋਨੂੰ, ਮਾ: ਬਲਜਿੰਦਰ ਸਿੰਘ, ਬਲਵੀਰ ਸਿੰਘ ਖ਼ਾਲਸਾ, ਜਗਰਾਜ ਸਿੰਘ ਫੌਜ਼ੀ, ਬਲਵੀਰ ਸਿੰਘ ਸੋਨੂੰ, ਜੋਗਿੰਦਰ ਸਿੰਘ ਗਿੰਦੂ, ਜਗਮੋਹਨ ਸਿੰਘ ਜੋਨੀ, ਬਲਕਰਨ ਸਿੰਘ ਭੁੱਲਰ, ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ ਲਾਲਾ, ਪ੍ਰਭਜੋਤ ਸਿੰਘ, ਰੁਲਦੂ ਸਿੰਘ, ਕਾਲਾ ਸਿੰਘ, ਬਿੰਦਾ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।