04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬਿੱਟੂ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ ਪਾਰਟੀ ਵਿਚ ਨਵਾਂ ਜੋਸ਼ ਪੈਦਾ ਹੋਣ ਦਾ ਦਾਅਵਾ

ਗੁਰੂਸਰ ਸੁਧਾਰ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਅਖਿਲ ਭਾਰਤੀ ਪੰਜਾਬ ਕਾਂਗਰਸ ਸੋਨੀਆ ਬ੍ਰਿਗੇਡ ਦੇ ਸੂਬਾ ਪ੍ਰਧਾਨ ਜਗਦੀਪ ਸਿੰਘ ਬਿੱਟੂ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਂਡ ਵਲੋਂ ਲਿਆ ਗਿਆ, ਇਹ ਫ਼ੈਸਲਾ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਪ੍ਰਦਾਨ ਕਰੇਗਾ।

ਗੱਲਬਾਤ ਕਰਦੇ ਪ੍ਰਧਾਨ ਜਗਦੀਪ ਸਿੰਘ ਬਿੱਟੂ ਨਾਲ ਸੀਨੀਅਰ ਆਗੂ ਸੁਭਾਸ਼ ਜਿੰਦਲ। ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ 04-10-2026
ਗੁਰੂਸਰ ਸੁਧਾਰ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਅਖਿਲ ਭਾਰਤੀ ਪੰਜਾਬ ਕਾਂਗਰਸ ਸੋਨੀਆ ਬ੍ਰਿਗੇਡ ਦੇ ਸੂਬਾ ਪ੍ਰਧਾਨ ਜਗਦੀਪ ਸਿੰਘ ਬਿੱਟੂ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਂਡ ਵਲੋਂ ਲਿਆ ਗਿਆ, ਇਹ ਫ਼ੈਸਲਾ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਪ੍ਰਦਾਨ ਕਰੇਗਾ। ਇਥੇ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ ਤੇ ਇਸ ਨਾਲ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਜਗਦੀਪ ਸਿੰਘ ਬਿੱਟੂ ਅਨੁਸਾਰ ਹਾਈਕਮਾਂਡ ਦਾ ਇਹ ਫ਼ੈਸਲਾ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਬਹੁਤ ਲਾਹੇਵੰਦ ਰਹੇਗਾ ਤੇ ਨਾਲ ਹੀ ਦਾਅਵਾ ਕੀਤਾ ਕਿ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਦੂਰਅੰਦੇਸ਼ੀ ਸੋਚ ਸਦਕਾ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣ ਨਾਲ ਪਾਰਟੀ ਵਿਚ ਨਵੀਂ ਰੂਹ ਫੂਕੀ ਗਈ ਹੈ। ਪ੍ਰਧਾਨ ਜਗਦੀਪ ਬਿੱਟੂ ਨੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਚੋਣਾਂ ਉਪਰੰਤ ਕਾਂਗਰਸ ਪਾਰਟੀ ਸੂਬੇ ਅੰਦਰ ਬਹੁਮਤ ਨਾਲ ਸਰਕਾਰ ਬਨਾਉਣ ’ਚ ਸਫ਼ਲ ਹੋਵੇਗੀ।
ਪਿਛਲੀ ਖ਼ਬਰ ਪਾਇਲਟ ਅਤੇ ਕਪਤਾਨ ਪਰਗਟ ਸਿੰਘ ਦੀ ਰਹਿਨੁਮਾਈ ਹੇਠ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨਾ ਲਗਪਗ ਤੇੈਅ-ਭੈਣੀ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਗੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।