05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਅਕਤੀ ਦੀ ਕੁੱਟਮਾਰ ਕਰਨ ਤਹਿਤ ਤਿੰਨ ਖ਼ਿਲਾਫ਼ ਮਾਮਲਾ ਦਰਜ

ਕੁਹਾੜਾ, 4 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਵਿਅਕਤੀ ਦੀ ਕੁੱਟਮਾਰ ਕਰਨ ਤਹਿਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਸੁਰਜੀਤ ਸਿੰਘ ਅਤੇ ਤਰਨਪ੍ਰੀਤ ਸਿੰਘ ਵਾਸੀ ਪਿੰਡ ਬੌਂਕੜ ਗੁੱਜਰਾਂ ਦੇ ਰੂਪ ਵਜੋਂ ਹੋਈ।

ਅਜੀਤ ਡੈਸਕ 05-10-2026
ਕੁਹਾੜਾ, 4 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਵਿਅਕਤੀ ਦੀ ਕੁੱਟਮਾਰ ਕਰਨ ਤਹਿਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਸੁਰਜੀਤ ਸਿੰਘ ਅਤੇ ਤਰਨਪ੍ਰੀਤ ਸਿੰਘ ਵਾਸੀ ਪਿੰਡ ਬੌਂਕੜ ਗੁੱਜਰਾਂ ਦੇ ਰੂਪ ਵਜੋਂ ਹੋਈ। ਥਾਣਾ ਕੂੰਮ ਕਲਾਂ ਦੇ ਹੌਲਦਾਰ ਜਗਤਾਰ ਸਿੰਘ ਅਨੁਸਾਰ ਸ਼ਿਕਾਇਤਕਰਤਾ ਵਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਦੱਸਿਆ ਕਿ ਮੈਂ ਆਪਣੇ ਖੇਤ ਪਾਣੀ ਵਾਲੀ ਮੋਟਰ ‘ਤੇ ਮੌਜੂਦ ਸੀ ਤਾਂ ਉਕਤ ਵਿਅਕਤੀ ਆਪਣੇ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਉੱਥੇ ਪਹੁੰਚੇ। ਸ਼ਿਕਾਇਤਕਰਤਾ ਅਨੁਸਾਰ ਇਨ੍ਹਾਂ ਵਿਚੋਂ ਦੋ ਵਿਅਕਤੀਆਂ ਦੇ ਹੱਥ ਵਿਚ ਪਿਸਤੌਲ ਅਤੇ ਇੱਕ ਵਿਅਕਤੀ ਦੇ ਹੱਥ ਵਿਚ ਕਿਰਚ ਸੀ। ਜਿਨ੍ਹਾਂ ਵਲੋਂ ਮੇਰੀ ਕੁੱਟਮਾਰ ਕੀਤੀ ਗਈ ਅਤੇ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੁਲਿਸ ਵਲੋਂ ਸਤਨਾਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬੌਂਕੜ ਗੁੱਜਰਾਂ ਦੇ ਬਿਆਨਾਂ ਦੇ ਅਧਾਰ ‘ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਕੂਲ ਆਫ ਐਮੀਨਸ ਦੋਰਾਹਾ ਦੇ ਖਿਡਾਰੀਆਂ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਵਲੋਂ ਵੱਖ-ਵੱਖ ਥਾਂਵਾਂ ’ਤੇ ਲਗਾਏ ਖ਼ੂਨਦਾਨ ਕੈਂਪਾਂ ’ਚ 596 ਯੂਨਿਟ ਖ਼ੂਨ ਇਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।