06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਵੱਲੋਂ ਏ.ਡੀ.ਸੀ. ਮਨਜੀਤ ਸਿੰਘ ਚੀਮਾ ਦਾ ਸਨਮਾਨ

ਜਗਰਾਉਂ, 5 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ (ਰਜਿ.) ਜਗਰਾਉਂ ਵੱਲੋਂ ਐਡੀਸ਼ਨਲ ਡਿਪਟੀ ਕਮਿਸ਼ਨਰ (ਏ.

ਅਜੀਤ ਡੈਸਕ 06-10-2026
ਜਗਰਾਉਂ, 5 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ (ਰਜਿ.) ਜਗਰਾਉਂ ਵੱਲੋਂ ਐਡੀਸ਼ਨਲ ਡਿਪਟੀ ਕਮਿਸ਼ਨਰ (ਏ.ਡੀ.ਸੀ.) ਸ: ਮਨਜੀਤ ਸਿੰਘ ਚੀਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਨੇ ਏ.ਡੀ.ਸੀ. ਦਾ ਧੰਨਵਾਦ ਕਰਦਿਆਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਸੁਸਾਇਟੀ ਵੱਲੋਂ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੱਦੀ ਘਰ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮੰਗ ਪੱਤਰ ਮਿਲਣ ਤੋਂ ਬਾਅਦ ਏ.ਡੀ.ਸੀ. ਮਨਜੀਤ ਸਿੰਘ ਚੀਮਾ ਵੱਲੋਂ ਖੁਦ ਲਾਲਾ ਲਾਜਪਤ ਰਾਏ ਜੀ ਦੇ ਘਰ ਦਾ ਦੌਰਾ ਕਰਕੇ ਲਾਲਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਦੇ ਨਾਲ ਹੀ ਸੁਸਾਇਟੀ ਵੱਲੋਂ ਰੱਖੀਆਂ ਗਈਆਂ ਮੰਗਾਂ ’ਤੇ ਕਾਰਵਾਈ ਕਰਦਿਆਂ ਏ.ਡੀ.ਸੀ. ਵੱਲੋਂ 15 ਅਗਸਤ ਅਤੇ 26 ਜਨਵਰੀ ਨੂੰ ਲਾਲਾ ਲਾਜਪਤ ਰਾਏ ਜੀ ਦੇ ਘਰ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਤਹਿਸੀਲਦਾਰ ਦੀ ਡਿਊਟੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਸ ਉਪਰਾਲੇ ਲਈ ਉਹ ਏ.ਡੀ.ਸੀ. ਮਨਜੀਤ ਸਿੰਘ ਚੀਮਾ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਸੁਸਾਇਟੀ ਵੱਲੋਂ ਲਾਲਾ ਲਾਜਪਤ ਰਾਏ ਜੀ ਦੇ ਘਰ ਸਬੰਧੀ ਰੱਖੀਆਂ ਗਈਆਂ ਹੋਰ ਲੰਬਿਤ ਮੰਗਾਂ ਨੂੰ ਵੀ ਏ.ਡੀ.ਸੀ. ਵੱਲੋਂ ਜਲਦ ਪੂਰਾ ਕਰਵਾਇਆ ਜਾਵੇਗਾ। ਇਸ ਮੌਕੇ ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪੁਨੀਤ ਬੰਸਲ, ਮੀਤ ਪ੍ਰਧਾਨ ਅੰਕੁਸ਼ ਮਿੱਤਲ, ਜਨਰਲ ਸਕੱਤਰ ਕਮਲ ਬੰਸਲ ਸਮੇਤ ਸੁਸਾਇਟੀ ਦੇ ਹੋਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਪੀ.ਆਈ. (ਐੱਮ) ਤੇ ਸੀ.ਪੀ.ਆਈ. ਵਲੋਂ ਮੋਦੀ ਸਰਕਾਰ ਦੀਆਂ ਮਜ਼ਦੂਰ ਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਵਿਧਾਇਕ ਠੇਕੇਦਾ... ਅਗਲੀ ਖ਼ਬਰ ਸੂਬੇ ਦੀ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆ ਨੂੰ ਪੂਰਾ ਕੀਤਾ- ਡਾ. ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।