ਪਿੰਡ ਭੂੰਦੜੀ ਵਿਖੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਵੰਡੇ
ਭੂੰਦੜੀ, 6 ਅਕਤੂਬਰ (ਕੁਲਦੀਪ ਸਿੰਘ ਮਾਨ)- ਸਥਾਨਕ ਕਸਬਾ ਭੂੰਦੜੀ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਵੰਡਣ ਮੌਕੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਅਤੇ ਆਧੁਨਿਕ ਖੇਡ ਪਾਰਕ ਬਣਾਏ ਗਏ ਹਨ।
ਅਜੀਤ ਡੈਸਕ
07-10-2026