07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਐੱਸ.ਡੀ.ਐੱਮ ਨਕੋਦਰ ਦਫ਼ਤਰ ਅੱਗੇ ਧਰਨੇ ’ਚ ਡਕੌਂਦਾ ਹੋਵੇਗੀ ਸ਼ਾਮਿਲ

ਹੰਬੜਾਂ, 6 ਅਕਤੂਬਰ (ਮੇਜਰ ਹੰਬੜਾਂ)- ਅੱਜ ਕਸਬਾ ਹੰਬੜਾਂ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਲੁਧਿਆਣਾ ਜ਼ਿਲ੍ਹੇ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਮਲਕੀਤ ਸਿੰਘ ਬੱਲ, ਸਰਕਲ ਪ੍ਰਧਾਨ ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ, ਨੌਜਵਾਨ ਆਗੂ ਜਸਕੀਰਤ ਸਿੰਘ ਜੱਸਾ ਧਾਲੀਵਾਲ, ਪਰਮਜੀਤ ਸਿੰਘ ਗਿੱਲ ਸਲੇਮਪੁਰ ਅਤੇ ਜਗਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ, ਜਿਸ ਵਿਚ ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਇੰਚਾਰਜ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ ਵਿਸ਼ੇਸ਼ ਤੌਰ ’ਤੇ ਪੁੱਜੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਕਾਫ਼ਲਾ ਦਿਨੋਂ-ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ, ਹਰ ਰੋਜ਼ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪੰਥਕ ਸੋਚ ਰੱਖਣ ਵਾਲੇ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਪਾਰਟੀ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ।

ਅਜੀਤ ਡੈਸਕ 07-10-2026
ਹੰਬੜਾਂ, 6 ਅਕਤੂਬਰ (ਮੇਜਰ ਹੰਬੜਾਂ)- ਅੱਜ ਕਸਬਾ ਹੰਬੜਾਂ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਲੁਧਿਆਣਾ ਜ਼ਿਲ੍ਹੇ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਮਲਕੀਤ ਸਿੰਘ ਬੱਲ, ਸਰਕਲ ਪ੍ਰਧਾਨ ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ, ਨੌਜਵਾਨ ਆਗੂ ਜਸਕੀਰਤ ਸਿੰਘ ਜੱਸਾ ਧਾਲੀਵਾਲ, ਪਰਮਜੀਤ ਸਿੰਘ ਗਿੱਲ ਸਲੇਮਪੁਰ ਅਤੇ ਜਗਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ, ਜਿਸ ਵਿਚ ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਇੰਚਾਰਜ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ ਵਿਸ਼ੇਸ਼ ਤੌਰ ’ਤੇ ਪੁੱਜੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਕਾਫ਼ਲਾ ਦਿਨੋਂ-ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ, ਹਰ ਰੋਜ਼ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪੰਥਕ ਸੋਚ ਰੱਖਣ ਵਾਲੇ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਪਾਰਟੀ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਿਲ ਰਹੇ ਇਸ ਭਰਵੇਂ ਸਮਰਥਨ ਤੋਂ ਸਪੱਸ਼ਟ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮਜ਼ਬੂਤ ਧਿਰ ਵਜੋਂ ਉਭਰੇਗਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ’ਚੋਂ ਚੱਲਦਾ ਕਰਨ ਦੇ ਨਾਲ ਵਿਰੋਧੀ ਪਾਰਟੀਆਂ ਨੂੰ ਸਬਕ ਸਿਖਾਏਗਾ। ਇਸ ਮੌਕੇ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ ਨੇ ਸ਼ਿਵਾਲਿਕ ਦੇ ਹੱਕ ’ਚ ਰੱਖੀ ਭਰਵੀਂ ਮੀਟਿੰਗ ਸਮੇਂ ਕਿਹਾ ਕਿ ਵਿਧਾਨ ਸਭਾ ਹਲਕਾ ਗਿੱਲ ਦੇ ਕਸਬਾ ਹੰਬੜਾ ਵਿਖੇ 9 ਅਕਤੂਬਰ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਹੋਣ ਵਾਲੀ ਵਿਸ਼ਾਲ ਮੀਟਿੰਗ ਨੂੰ ਲੈ ਕੇ ਪੰਥਕ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਮੁੱਖ ਤੌਰ ’ਤੇ ਸ਼ਮੂਲੀਅਤ ਕਰਨਗੇ ਤੇ ਇਹ ਮੀਟਿੰਗ ਵਿਧਾਨ ਸਭਾ ਹਲਕਾ ਗਿੱਲ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਵੱਧ ਰਹੀ ਚੜ੍ਹਤ ਅਤੇ ਮਜ਼ਬੂਤ ਹੋ ਰਹੇ ਆਧਾਰ ਦੀ ਨਿਸ਼ਾਨੀ ਸਾਬਤ ਹੋਵੇਗੀ। ਇਸ ਮੌਕੇ ਮਨਦੀਪ ਸਿੰਘ ਹਸਨਪੁਰ, ਭੁਪਿੰਦਰ ਸਿੰਘ ਮਾਗਟ, ਕੰਵਲਜੀਤ ਸਿੰਘ ਮਿੰਟੂ ਥਰੀਕੇ, ਜੱਥੇ. ਗੁਰਬਖਸ਼ ਸਿੰਘ ਬਾਠ ਹੰਬੜਾਂ, ਗੁਰਮੀਤ ਸਿੰਘ ਧਾਲੀਵਾਲ, ਜਗਜੀਵਨ ਸਿੰਘ ਝੱਜ, ਰਤਨ ਸਿੰਘ ਰੰਧਾਵਾ ਸਲੇਮਪੁਰ, ਆਗੂ ਪਰਮਜੀਤ ਸਿੰਘ ਸਿੱਧੂ ਹੰਬੜਾਂ, ਜਰਮਨ ਸਿੰਘ, ਜਗਤਾਰ ਸਿੰਘ ਹੰਬੜਾ, ਮਨਮੋਹਨ ਸਿੰਘ ਫੌਜੀ ਹੰਬੜਾਂ, ਲਵਪ੍ਰੀਤ ਸਿੰਘ ਲਵਲੀ ਬਾਠ, ਅਜੀਤ ਪਾਲ ਸਿੰਘ ਬਾਠ, ਬਿੰਦਾ ਧਾਲੀਵਾਲ , ਗੁਰਵਿੰਦਰ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਹੰਬੜਾ ਸਮੇਤ ਹੋਰ ਵੱਡੀ ਗਿਣਤੀ ’ਚ ਹੰਬੜਾਂ ਦੇ ਨੌਜਵਾਨ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਨੇਤਰਹੀਣ ਯੁਵਕ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਸੀ.ਐੱਚ.ਸੀ. ਸੁਧਾਰ ਵਿਖੇ ਧਰਨਾ ਤੇ ਨਾਅਰੇਬਾਜ਼ੀ ਐਸ.ਐਮ.ਓ.... ਅਗਲੀ ਖ਼ਬਰ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6.5 ਬੈਂਡ- ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।