ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਦਿੱਤੀ ਵਧਾਈ
ਹੰਬੜਾਂ, 8 ਅਕਤੂਬਰ (ਮੇਜਰ ਹੰਬੜਾਂ)-ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਥਾਪੇ ਜਾਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਸੂਬੇ ’ਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤੇ ਜਾਣ ਲਈ ਅਹਿਮ ਫੈਸਲਾ ਹੈ, ਜਿਸ ਦੀ ਹਰ ਪਾਸੇ ਤੋਂ ਪ੍ਰਸੰਸਾ ਹੋ ਰਹੀ ਹੈ। ਹੰਬੜਾਂ ਨੇ ਹੋਰ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਸੂਬੇ ’ਚ ਕਾਂਗਰਸ ਨੂੰ ਮਜ਼ਬੂਤ ਕੀਤੇ ਜਾਣ ਲਈ ਅਤੇ ਬੂਥ ਪੱਧਰ ’ਤੇ ਕਾਂਗਰਸ ਦੀ ਮਜ਼ਬੂਤੀ ਅਗਾਮੀ ਵਿਧਾਨ ਸਭਾ ਚੋਣਾਂ ’ਚ ‘ਆਪ’ ਸਰਕਾਰ ਨੂੰ ਸੂਬੇ ’ਚੋਂ ਚੱਲਦਾ ਕਰੇਗੀ ਤੇ ਕਾਂਗਰਸ ਸੂਬੇ ’ਚ ਭਾਰੀ ਬਹੁਮੱਤ ਨਾਲ ਸਰਕਾਰ ਬਣਾਕੇ ਨਵਾਂ ਇਤਿਹਾਸ ਸਿਰਜੇਗੀ।
ਪ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਪ੍ਰਧਾਨ ਮਨਜੀਤ ਸਿੰਘ ਹੰਬੜਾਂ
09-10-2026
ਹੰਬੜਾਂ, 8 ਅਕਤੂਬਰ (ਮੇਜਰ ਹੰਬੜਾਂ)-ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਥਾਪੇ ਜਾਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਸੂਬੇ ’ਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤੇ ਜਾਣ ਲਈ ਅਹਿਮ ਫੈਸਲਾ ਹੈ, ਜਿਸ ਦੀ ਹਰ ਪਾਸੇ ਤੋਂ ਪ੍ਰਸੰਸਾ ਹੋ ਰਹੀ ਹੈ। ਹੰਬੜਾਂ ਨੇ ਹੋਰ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਸੂਬੇ ’ਚ ਕਾਂਗਰਸ ਨੂੰ ਮਜ਼ਬੂਤ ਕੀਤੇ ਜਾਣ ਲਈ ਅਤੇ ਬੂਥ ਪੱਧਰ ’ਤੇ ਕਾਂਗਰਸ ਦੀ ਮਜ਼ਬੂਤੀ ਅਗਾਮੀ ਵਿਧਾਨ ਸਭਾ ਚੋਣਾਂ ’ਚ ‘ਆਪ’ ਸਰਕਾਰ ਨੂੰ ਸੂਬੇ ’ਚੋਂ ਚੱਲਦਾ ਕਰੇਗੀ ਤੇ ਕਾਂਗਰਸ ਸੂਬੇ ’ਚ ਭਾਰੀ ਬਹੁਮੱਤ ਨਾਲ ਸਰਕਾਰ ਬਣਾਕੇ ਨਵਾਂ ਇਤਿਹਾਸ ਸਿਰਜੇਗੀ। ਪ੍ਰਧਾਨ ਹੰਬੜਾਂ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ’ਚ ਵਿਕਾਸ ਕਾਰਜ ਠੱਪ ਹੋਣ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਮੁਲਾਜ਼ਮ ਵਰਗ ਸਮੇਤ ਹਰ ਵਰਗ ਆਪਣੀ ਹੱਕੀ ਮੰਗਾਂ ਲਈ ਸਰਕਾਰ ਵਿਰੁੱਧ ਧਰਨਿਆਂ ’ਤੇ ਬੈਠਣ ਲਈ ਮਜ਼ਬੂਰ ਹੈ। ਪ੍ਰਧਾਨ ਹੰਬੜਾਂ ਨੇ ਕਿਹਾ ਕਿ ਸੂਬੇ ਦੇ ਲੋਕ 2027 ’ਚ ਕਾਂਗਰਸ ਦੀ ਸਰਕਾਰ ਚੁਣਕੇ ‘ਆਪ’ ਸਰਕਾਰ ਸਮੇਤ ਵਿਰੋਧੀਆਂ ਨੂੰ ਸਬਕ ਸਿਖਾਉਣਗੇ।