10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ ਆਪ’ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਲਈ ਹਰ ਜ਼ਿਲ੍ਹੇ ’ਚ ਬਾਈਕ ਰੈਲੀਆਂ ਕੀਤੀਆਂ ਜਾਣਗੀਆਂ-ਕੋਆਰਡੀਨੇਟਰ ਥਿੰਦ, ਮਨਜੀਤ ਰਾਏਕੋਟ

ਜਗਰਾਉਂ, 9 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਜ 10 ਅਕਤੂਬਰ ਤੋਂ ਐੱਸ. ਏ.

ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਅਤੇ ਮਨਜੀਤ ਸਿੰਘ ਰਾਏਕੋਟ ਡਾ. ਅਮਰੀਕ ਸਿੰਘ ਦਿਉਲ ਅਤੇ ਹਰਬੰਸ ਕੌਰ ਦਿਉਲ ਪਿੰਡ ਚੱਕ ਸਰਾਏ ਨੇ ਆਪਣੇ ਵਿਆਹ ਦੀ 36ਵੀਂ ਵਰੇ੍ਹਗੰਢ ਮਨਾਈ। 10-10-2026
ਜਗਰਾਉਂ, 9 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਜ 10 ਅਕਤੂਬਰ ਤੋਂ ਐੱਸ.ਏ.ਐੱਸ. ਨਗਰ ਤੋਂ ਬਾਈਕਾਂ ਦੇ ਕਾਫ਼ਲੇ ਨਾਲ ‘ਇਕ ਸੰਕਲਪ, ਨਸ਼ਾ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾਵੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਅਤੇ ਮਾਲਵਾ ਜ਼ੋਨ ਦੇ ਵਾਈਸ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਨੇ ਕਿਹਾ ਕਿ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਾਈਕਾਂ ਦਾ ਕਾਫ਼ਲਾ ਪੰਜਾਬ ’ਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਦਾ ਸੁਨੇਹਾ ਦੇਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ‘ਆਪ’ ਸਰਕਾਰ ਵਲੋਂ ਲੜੀ ਜਾ ਰਹੀ ਲੜਾਈ ’ਚ ਸਮਾਜ ਦੇ ਹਰ ਵਰਗ ਨੂੰ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਫੈਲਾਉਣਾ ਸਮੇਂ ਦੀ ਮੁੱਖ ਲੋੜ ਹੈ। ਦੋਵਾਂ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ। ਕੋਆਰਡੀਨੇਟਰ ਥਿੰਦ ਅਤੇ ਮਨਜੀਤ ਸਿੰਘ ਰਾਏਕੋਟ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣਾ ਸਾਡਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ ਅਤੇ ਸਾਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵਧ-ਚੜ੍ਹ ਕੇ ਹਿੱਸਾ ਲੈਣ, ਜਾਗਰੂਕਤਾ ਫੈਲਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਤਹਿਤ ਹਰ ਜ਼ਿਲ੍ਹੇ ’ਚ ਬਾਈਕ ਰੈਲੀ ਕੱਢੀ ਜਾਵੇਗੀ।
ਪਿਛਲੀ ਖ਼ਬਰ ਵਿਰਕ ਪਰਿਵਾਰ ਹੰਬੜਾਂ ਨੂੰ ਸਦਮਾ, ਗੁਰੂ ਘਰ ਦੇ ਸੇਵਾਦਾਰ ਕਿਰਪਾਲ ਸਿੰਘ ਵਿਰਕ ਦਾ ਦਿਹਾਂਤ ਅਗਲੀ ਖ਼ਬਰ ਗੁਰਬਾਣੀ ਜੀਵਨ ਜਿਊਣ ਦੀ ਜਾਚ ਸਿਖਾਉਂਦੀ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 6...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।