11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਮਨਜੀਤ ਸਿੰਘ ਤੱਤਲਾ ਭਰੋਵਾਲ ਅਤੇ ਸਰਪੰਚ ਕੋਮਲਜੀਤ ਸਿੰਘ ਗਰੇਵਾਲ 2027 ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ- ਇਯਾਲੀ/ਤੱਤਲਾ/ਗਰੇਵਾਲ

ਰਾਏਕੋਟ, 10 ਅਕਤੂਬਰ (ਸੁਸ਼ੀਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਰਾਏਕੋਟ ਵਿਖੇ ਅੱਜ ਪ੍ਰਿੰਸੀਪਲ ਡਾ. ਮਮਤਾ ਕੋਛੜ ਦੀ ਦੇਖਰੇਖ ਹੇਠ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਮਾਨਸਿਕ ਸਿਹਤ ਸਬੰਧੀ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਮਨਜੀਤ ਸਿੰਘ ਤੱਤਲਾ ਭਰੋਵਾਲ ਅਤੇ ਸਰਪੰਚ ਕੋਮਲਜੀਤ ਸਿੰਘ ਗਰੇਵਾਲ 11-10-2026
ਰਾਏਕੋਟ, 10 ਅਕਤੂਬਰ (ਸੁਸ਼ੀਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਰਾਏਕੋਟ ਵਿਖੇ ਅੱਜ ਪ੍ਰਿੰਸੀਪਲ ਡਾ. ਮਮਤਾ ਕੋਛੜ ਦੀ ਦੇਖਰੇਖ ਹੇਠ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਮਾਨਸਿਕ ਸਿਹਤ ਸਬੰਧੀ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਪ੍ਰੋ: ਰਸ਼ਮੀ ਕੰਬੋਜ ਨੇ ਵਿਦਿਆਰਥੀਆਂ ਨਾਲ ਮਾਨਸਿਕ ਸਿਹਤ, ਤਣਾਅ, ਚਿੰਤਾ ਅਤੇ ਰੋਜ਼ਾਨਾ ਜੀਵਨ ਵਿੱਚ ਆਉਣ ਵਾਲੀਆਂ ਮਾਨਸਿਕ ਚੁਣੌਤੀਆਂ ਬਾਰੇ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਪ੍ਰੋ. ਰਸ਼ਮੀ ਕੰਬੋਜ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਜੀਵਨ ਵਿਚ ਵਿਦਿਆਰਥੀਆਂ ’ਤੇ ਪੜ੍ਹਾਈ, ਕਰੀਅਰ, ਮੁਕਾਬਲੇ ਅਤੇ ਨਿੱਜੀ ਜੀਵਨ ਨਾਲ ਸਬੰਧਤ ਕਈ ਤਰ੍ਹਾਂ ਦੇ ਦਬਾਅ ਹੁੰਦੇ ਹਨ। ਇਨ੍ਹਾਂ ਚੁਣੌਤੀਆਂ ਦਾ ਸਹੀ ਢੰਗ ਨਾਲ ਸਾਹਮਣਾ ਕਰਨ ਲਈ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਬਹੁਤ ਜ਼ਰੂਰੀ ਹੈ।ਇਸ ਮੌਕੇ ਵਿਦਿਆਰਥੀਆਂ ਨੇ ਮਾਨਸਿਕ ਸਿਹਤ ਨਾਲ ਸਬੰਧਤ ਵੱਖ-ਵੱਖ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਪ੍ਰੋ. ਰਸ਼ਮੀ ਕੰਬੋਜ ਵਲੋਂ ਵਿਸਥਾਰਪੂਰਵਕ ਜਵਾਬ ਦਿੱਤੇ ਗਏ। ਇਸ ਮੌਕੇ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ। ਅੰਤ ਵਿਚ ਪ੍ਰੋ ਪੂਜਾ ਕਪੂਰ ਵਲੋਂ ਪ੍ਰੋ. ਰਸ਼ਮੀ ਕੰਬੋਜ ਦਾ ਧੰਨਵਾਦ ਕੀਤਾ ਗਿਆ ਅਤੇ ਪ੍ਰਿੰਸੀਪਲ ਮੈਡਮ ਮਮਤਾ ਕੋਛੜ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਸਿੱਧਵਾਂ ਕਲਾਂ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਘਰ-ਘਰ ਮੁਹਿੰਮ ਦਾ ਸਰਕਲ ਸੁਧਾਰ ’ਚ ਜ਼ੋਰਦਾਰ ਆਗਾਜ਼-ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।