12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ੍ਰੀ ਚੁਪਹਿਰਾ ਸਾਹਿਬ ਮਨਾਇਆ

ਜਗਰਾਉਂ, 11 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ੍ਰੀ ਚੋਪਹਿਰਾ ਸਾਹਿਬ ਕਰਵਾਇਆ ਗਿਆ। ਇਸ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਗੁਰਬਾਣੀ ਦਾ ਪਾਠ ਅਤੇ ਕੀਰਤਨ ਕੀਤਾ ਗਿਆ।

ਅਜੀਤ ਡੈਸਕ 12-10-2026
ਜਗਰਾਉਂ, 11 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ੍ਰੀ ਚੋਪਹਿਰਾ ਸਾਹਿਬ ਕਰਵਾਇਆ ਗਿਆ। ਇਸ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਗੁਰਬਾਣੀ ਦਾ ਪਾਠ ਅਤੇ ਕੀਰਤਨ ਕੀਤਾ ਗਿਆ। ਇਸ ਸਮਾਗਮ ਵਿਚ ਇਲਾਕੇ ਦੀਆਂ ਵੱਡੀ ਗਣਿਤੀ ’ਚ ਸੰਗਤਾਂ ਨੇ ਸ਼ਿਰਕਤ ਕੀਤੀ । ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਵਿਖੇ ਹਰ ਮਹੀਨੇ ਮੱਸਿਆ ਦਾ ਦਿਹਾੜਾ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਹਰ ਐਤਵਾਰ ਨੂੰ ਇਲਾਕੇ ਦੀਆਂ ਸੰਗਤਾਂ ਇਕੱਠੀਆਂ ਹੋ ਕੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਜਪੁਜੀ ਸਾਹਿਬ ਜੀ, ਸ੍ਰੀ ਚੋਪਾਈ ਸਾਹਿਬ ਜੀ ਅਤੇ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਕੀਤੇ ਜਾਂਦੇ ਹਨ। ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀਆਂ ਭਰਨ ਲਈ ਬੇਨਤੀ ਵੀ ਕੀਤੀ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਜਸਵਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਭਾਈ ਸਰਬਜੀਤ ਸਿੰਘ, ਸੁਖਦੀਪ ਸਿੰਘ ਸਿੱਧਵਾਂ, ਸੁਖਜੀਵਨ ਸਿੰਘ, ਤੇਜਿੰਦਰ ਸਿੰਘ, ਗੁਰਿੰਦਰ ਸਿੰਘ, ਜੋਗਦਾਸ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ 156ਵੇਂ ਜਨਮ ਦਿਹਾੜੇ ਦੀ ਖੁਸ਼ੀ ’ਚ ਸਮਾਗਮ ਸ਼ੁਰੂ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਅਥਲੀਟਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ 26 ਤਗਮੇ ਜਿੱਤ ਕੇ ਝੰਡੇ ਗੱਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।