12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਨਸੂਰਾਂ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਰਕਰਾਂ ਦੀ ਮੀਟਿੰਗ

ਜੋਧਾਂ, 11 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਪਿੰਡ ਮਨਸੂਰਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਮਨਸੂਰਾਂ ਇਕਾਈ ਦੀ ਮੀਟਿੰਗ ਭਾਈ ਜਗਤਾਰ ਸਿੰਘ ਮਨਸੂਰਾਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਭਾਈ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਹਮੇਸ਼ਾ ਆਪਣਾ ਹੀ ਭਲਾ ਸੋਚਿਆ ਗਿਆ ਹੈ।

ਅਜੀਤ ਡੈਸਕ 12-10-2026
ਜੋਧਾਂ, 11 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਪਿੰਡ ਮਨਸੂਰਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਮਨਸੂਰਾਂ ਇਕਾਈ ਦੀ ਮੀਟਿੰਗ ਭਾਈ ਜਗਤਾਰ ਸਿੰਘ ਮਨਸੂਰਾਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਭਾਈ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਹਮੇਸ਼ਾ ਆਪਣਾ ਹੀ ਭਲਾ ਸੋਚਿਆ ਗਿਆ ਹੈ। ਇਨ੍ਹਾਂ ਸਰਕਾਰਾਂ ਨੇ ਕਦੇ ਵੀ ਸਾਡੀ ਸਿੱਖ ਕੌਮ ਅਤੇ ਲੋਕਾਂ ਦੀ ਭਲਾਈ ਲਈ ਕਦੇ ਵੀ ਚੰਗੀ ਸੋਚ ਨਹੀਂ ਅਪਣਾਈ। ਮਨਸੂਰਾਂ ਨੇ ਕਿਹਾ ਕਿ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਪ੍ਰਵਾਸੀ ਲੋਕਾਂ ਵਲੋਂ ਕੀਤੀ ਹੁੱਲੜਬਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਹੀ ਬੰਦੀ ਸਿੰਘਾਂ ਦੀ ਰਿਹਾਈ, ਕੌਮ ਅਤੇ ਪੰਥ ਦੀ ਚੜ੍ਹਦੀ ਕਲਾ ਦੀ ਗੱਲ ਅਤੇ ਪੰਜਾਬ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰ ਸਕਦੀ ਹੈ। ਜਗਤਾਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਨਸੂਰਾਂ ਵਿਖੇ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਵਿਧਾਇਕ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਇੰਚਾਰਜ ਮਾਲਵਾ ਜ਼ੋਨ ਦੀ ਅਗਵਾਈ ਹੇਠ ਵਿਸ਼ਾਲ ਇਕੱਤਰਤਾ ਕੀਤੀ ਜਾਵੇਗੀ। ਇਸ ਮੌਕੇ ਗੁਰਮੀਤ ਸਿੰਘ ਚਾਨਾ, ਹਰਦੀਪ ਸਿੰਘ ਹੈਪੀ, ਸਿਕੰਦਰ ਸਿੰਘ ਸੋਨੂੰ, ਮਨਜਿੰਦਰ ਸਿੰਘ ਟਿੰਕੂ, ਕਰਮਜੀਤ ਸਿੰਘ ਬਾਜ, ਜਸਪ੍ਰੀਤ ਸਿੰਘ ਜੱਸਾ, ਇਕਬਾਲ ਸਿੰਘ ਬੱਬੂ, ਗੁਰਬਿੰਦਰ ਸਿੰਘ ਪੱਪੀ, ਗੋਪੀ ਗਰੇਵਾਲ , ਗੁਰਪ੍ਰੀਤ ਸਿੰਘ ਗਰੇਵਾਲ, ਜੋਬਨ ਸਿੰਘ, ਗੁਰਦੀਪ ਸਿੰਘ ਲਲਤੋਂ ਕਲਾਂ, ਗੁਰਪ੍ਰੀਤ ਸਿੰਘ ਗੁਰੀ, ਸੁਖਜੀਤ ਸਿੰਘ ਦੋਲੋਂ ਕਲਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੇਟ ਇਲਾਕੇ ਵਿਚ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾਈ ਅਗਲੀ ਖ਼ਬਰ ਭਾਜਪਾ ਹਰ ਪੱਖੋਂ ਪੰਜਾਬ ਦੀ ਬਿਹਤਰੀ ਨੂੰ ਸਮਰਪਿਤ ‘ਆਪ’ ਸਰਕਾਰ ਨੂੰ ਨਿਸ਼ਾਨਾ ਬਣਾਉਣ ਲੱਗੀ- ਚੇਅਰਮੈਨ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।