12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ਼੍ਰੋਮਣੀ ਅਕਾਲੀ ਦਲ ਦੀ ਪਿੰਡ ਪਰਜੀਆਂ ਬਿਹਾਰੀਪੁਰ ਵਿਖੇ ਡੋਰ-ਟੂ-ਡੋਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਕੀਤੇ ਗਏ ਵਿਕਾਸ ਕੰਮਾਂ ਦੀ ਬਦੌਲਤ ਬੇਟ ਇਲਾਕੇ ਵਿਚ ਅਜੇ ਵੀ ਪਾਰਟੀ ਦੀ ਪੂਰੀ ਪਕੜ-ਕਲੇਰ

ਸਿੱਧਵਾਂ ਬੇਟ, 11 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ, ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਐੱਸ. ਆਰ.

ਅਜੀਤ ਡੈਸਕ 12-10-2026
ਸਿੱਧਵਾਂ ਬੇਟ, 11 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ, ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਐੱਸ.ਆਰ.ਕਲੇਰ ਨੇ ਅੱਜ ਦਰਿਆ ਸਤਲੁਜ ਲਾਗਲੇ ਪਿੰਡ ਪਰਜੀਆਂ ਬਿਹਾਰੀਪੁਰ ਵਿਖੇ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ‘ਡੋਰ-ਟੂ-ਡੋਰ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਕਲੇਰ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਪਿਛਲੀਆਂ ਅਕਾਲੀ ਸਰਕਾਰਾਂ ਸਮੇਂ ਬੇਟ ਇਲਾਕੇ ਵਿਚ ਹੋਏ ਬੇਤਹਾਸ਼ਾ ਵਿਕਾਸ ਕੰਮਾਂ ਨੂੰ ਲੈ ਕੇ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਲੋਕ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਅਜੇ ਵੀ ਯਾਦ ਕਰ ਰਹੇ ਹਨ।ਉਨ੍ਹਾਂ ਬਦਲਾਅ ਵਾਲੀ ਮਾਨ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੱਤ੍ਹਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵੱਡੇ-ਵੱੱਡੇ ਵਾਅਦੇ ਕੀਤੇ ਸਨ ਉਹ ਸਾਰੇ ਹੀ ਧਰੇ-ਧਰਾਏ ਰਹਿ ਗਏ ਹਨ। ਲੋਕ ਮਹਿੰਗੇ ਬਿਜਲੀ ਬਿੱਲਾਂ ਅਤੇ ਵਧ ਰਹੇ ਘਰੇਲੂ ਖਰਚਿਆਂ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਲੋਕਾਂ ਨੂੰ ਆਰਥਿਕ ਰਾਹਤ ਦੇਣਾ ਚਾਹੁੰਦੀ ਹੈ ਤਾਂ ਬਿਨ੍ਹਾਂ ਕਰਜ਼ੇ ਲੈ ਕੇ ਦਵੇ ਕਿਉਂਕਿ ਸਰਕਾਰ ਪਹਿਲਾਂ ਹੀ ਹਰ ਪੰਜਾਬੀ ਨੂੰ ਕਰਜ਼ਾਈ ਬਣਾ ਰਹੀ ਹੈ। ਉਨ੍ਹਾਂ ਸਰਕਾਰ ਵੱਲੋਂ ਬੀਬੀਆਂ ਨੂੰ ਆਪਣੇ ਸ਼ਾਸਨ ਦੇ ਆਖਰੀ ਮਹੀਨਿਆਂ ਵਿਚ ਦਿੱਤੀ ਜਾ ਰਹੀ ਰਾਸ਼ੀ ਨੂੰ ਵੀ ਇਕ ਡਰਾਮਾ ਦੱਸਦੇ ਹੋਏ ਆਖਿਆ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਪੂਰੇ ਪੰਜ ਸਾਲਾਂ ਦਾ ਪ੍ਰਤੀ ਮਹੀਨਾ ਇਕ ਹਜ਼ਰ ਅਤੇ ਦਲਿਤ ਬੀਬੀਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਦਾ ਭੁਗਤਾਨ ਕਰੇ ਜੋ ਕ੍ਰਮਵਾਰ 60 ਹਜ਼ਾਰ ਅਤੇ 90 ਹਜ਼ਾਰ ਬਣਦਾ ਹੈ।ਉਨ੍ਹਾਂ ਇਹ ਵੀ ਆਖਿਆ ਕਿ ਮਾਨ ਸਰਕਾਰ ਵੱਲੋਂ ਅਜੇ ਤੱਕ ਪਿੰਡਾਂ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਜੋ ਥੋੜ੍ਹੇ ਬਹੁਤ ਵਿਕਾਸ ਹੋਏ ਹਨ ਉਹ ਕੇਂਦਰ ਸਰਕਾਰ ਦੀਆਂ ਗ੍ਰਾਂਟਾਂ ਦੇ ਨਾਲ ਹੋ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਲੋਕਾਂ ਦੇ ਮਿਲ ਰਹੇ ਸਹਿਯੋਗ ਸਦਕਾ 2027 ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਅਕਾਲੀ ਸਰਕਾਰ ਬਣੇਗੀ।
ਪਿਛਲੀ ਖ਼ਬਰ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ 16 ਵਿਦਿਆਰਥੀ ਅੰਮ੍ਰਿਤਪਾਨ ਦੀ ਦਾਤ ਪ੍ਰਾਪਤ ਕਰਕੇ ਗ... ਅਗਲੀ ਖ਼ਬਰ ਬੇਟ ਇਲਾਕੇ ਵਿਚ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।