ਸ. ਸ. ਸ. ਸਕੂਲ ਚੱਕ ਕਲਾਂ ਦੇ ਵਾਲੀਬਾਲ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਚਾਂਦੀ ਦਾ ਤਗਮਾ ਜਿੱਤਿਆ
ਹੰਬੜਾਂ, 12 ਅਕਤੂਬਰ (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਅੰਡਰ-14 ਤੇ ਅੰਡਰ-17 (ਲੜਕਿਆਂ) ਦੀ ਵਾਲੀਬਾਲ ਟੀਮਾਂ ਨੇ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਣ ’ਤੇ ਸਕੂਲ ਦੇ ਪ੍ਰਿੰਸੀਪਲ ਰਕੇਸ਼ ਕੁਮਾਰ ਭੱਲਾ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਰਕੇਸ਼ ਕੁਮਾਰ ਭੱਲਾ ਨੇ ਦੱਸਿਆ ਕਿ ਅੰਡਰ-14 ਅਤੇ ਅੰਡਰ-17 ਦੋਵਾਂ ਟੀਮਾਂ ਦੇ 6-6 ਖਿਡਾਰੀਆਂ ਦੀ ਚੋਣ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਈ ਹੈ ਜੋ ਕਿ ਚੱਕ ਕਲਾਂ ਸਕੂਲ ਲਈ ਮਾਣ ਵਾਲੀ ਗੱਲ ਹੈ।
ਅਜੀਤ ਡੈਸਕ
13-10-2026