13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਲੌਜ਼ਮ ਕਾਨਵੈਂਟ ਸਕੂਲ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਯੋਗਦਾਨ

ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਨੇ ਲੁਧਿਆਣਾ ਕਾਰਪੋਰੇਸ਼ਨ ਵਲੋਂ ਚਲਾਈ ਜਾ ਰਹੀ ‘ਦਾਨ ਉਤਸਵ’ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਤੇ ਲੋਕਾਂ ਨੂੰ ਦਾਨ ਤੇ ਸੇਵਾ ਦੀ ਭਾਵਨਾ ਨਾਲ ਜੋੜਨਾ ਹੈ।

ਅਜੀਤ ਡੈਸਕ 13-10-2026
ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਨੇ ਲੁਧਿਆਣਾ ਕਾਰਪੋਰੇਸ਼ਨ ਵਲੋਂ ਚਲਾਈ ਜਾ ਰਹੀ ‘ਦਾਨ ਉਤਸਵ’ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਤੇ ਲੋਕਾਂ ਨੂੰ ਦਾਨ ਤੇ ਸੇਵਾ ਦੀ ਭਾਵਨਾ ਨਾਲ ਜੋੜਨਾ ਹੈ। ਇਸ ਉਪਰਾਲੇ ਤਹਿਤ ਲੋਕ ਆਪਣੇ ਘਰਾਂ ਵਿਚ ਪਈਆਂ ਵਾਧੂ ਅਤੇ ਵਰਤੋਂ ਯੋਗ ਵਸਤੂਆਂ ਜਿਵੇਂ ਕਿ ਕੱਪੜੇ, ਜੁੱਤੇ, ਬਰਤਨ, ਕਿਤਾਬਾਂ, ਖਿਡੌਣੇ ਤੇ ਹੋਰ ਲੋੜੀਂਦਾ ਸਾਮਾਨ ਦਾਨ ਕਰਦੇ ਹਨ ਤਾਂ ਜੋ ਇਹ ਚੀਜ਼ਾਂ ਲੋੜਵੰਦ ਲੋਕਾਂ ਦੇ ਕੰਮ ਆ ਸਕਣ। ਬਲੌਜ਼ਮ ਕਾਨਵੈਂਟ ਸਕੂਲ ਵਲੋਂ ਇਸ ਮੁਹਿੰਮ ਵਿੱਚ ਯੋਗਦਾਨ ਪਾ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਦਾਨ ਕਰਨਾ ਸਿਰਫ਼ ਵਸਤੂਆਂ ਦੇਣ ਤੱਕ ਸੀਮਿਤ ਨਹੀਂ, ਸਗੋਂ ਇਹ ਦੂਜਿਆਂ ਦੀਆਂ ਲੋੜਾਂ ਨੂੰ ਸਮਝਣ ਤੇ ਉਨ੍ਹਾਂ ਦੇ ਜੀਵਨ ਵਿਚ ਖੁਸ਼ੀਆਂ ਲਿਆਉਣ ਦਾ ਇਕ ਉੱਤਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਸਾਨੂੰ ਇਹ ਅਹਿਸਾਸ ਕਰਵਾਉਂਦੀਆਂ ਹਨ ਕਿ ਸਮਾਜ ਵਿਚ ਹਰ ਵਿਅਕਤੀ ਦੀਆਂ ਲੋੜਾਂ ਤੇ ਹਾਲਾਤ ਇਕੋ ਜਿਹੇ ਨਹੀਂ ਹੁੰਦੇ। ਇਸ ਲਈ ਸਾਨੂੰ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਸਕੂਲ ਵਲੋਂ ਇਹ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਦੂਜਿਆਂ ਦੀ ਮਦਦ ਕਰਨ, ਸਾਂਝ ਪਾਉਣ ਤੇ ਮਨੁੱਖਤਾ ਦੀ ਸੇਵਾ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਨਾਲ ਬੱਚਿਆਂ ਵਿਚ ਦਇਆ, ਹਮਦਰਦੀ, ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਨੈਤਿਕ ਗੁਣਾਂ ਦਾ ਵਿਕਾਸ ਹੁੰਦਾ ਹੈ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਵੀ ਸਕੂਲ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਮਾਣੂੰਕੇ ਦੇ ਮੈਡੀਕਲ ਕੈਂਪ ਦੌਰਾਨ 1001 ਮਰੀਜ਼ਾਂ ਦਾ ਚੈੱਕਅਪ ਅਗਲੀ ਖ਼ਬਰ ਚੱਕ ਕਲਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।