15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ

ਭੂੰਦੜੀ, 14 ਅਕਤੂਬਰ (ਕੁਲਦੀਪ ਸਿੰਘ ਮਾਨ)- ਕੈਂਸਰ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ-ਧਨੇਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ ਅਤੇ ਇਸ ਮਾਮਲੇ ਵਿਚ ਨਸ਼ਾ ਤਸਕਰਾਂ ਤੇ ਪੁਲਿਸ-ਸਿਆਸੀ ਗੁੰਡਾ ਗਠਜੋੜ ਦੀ ਕਥਿਤ ਭੂਮਿਕਾ ਦੀ ਨਿਖੇਧੀ ਕੀਤੀ ਗਈ।

ਅਜੀਤ ਡੈਸਕ 15-10-2026
ਭੂੰਦੜੀ, 14 ਅਕਤੂਬਰ (ਕੁਲਦੀਪ ਸਿੰਘ ਮਾਨ)- ਕੈਂਸਰ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ-ਧਨੇਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ ਅਤੇ ਇਸ ਮਾਮਲੇ ਵਿਚ ਨਸ਼ਾ ਤਸਕਰਾਂ ਤੇ ਪੁਲਿਸ-ਸਿਆਸੀ ਗੁੰਡਾ ਗਠਜੋੜ ਦੀ ਕਥਿਤ ਭੂਮਿਕਾ ਦੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਐਕਸ਼ਨ ਕਮੇਟੀ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਭੂੰਦੜੀ ਦੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਸੱਦੇ ਦੇ ਸਮੱਰਥਨ ਵਿਚ ਆਪਣੀਆਂ ਦੁਕਾਨਾਂ ਅਤੇ ਬਾਜ਼ਾਰ ਬੰਦ ਰੱਖਣ। ਇਸ ਮੌਕੇ ਡਾ. ਸੁਖਦੇਵ ਸਿੰਘ ਭੂੰਦੜੀ ਪ੍ਰਧਾਨ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਸਤਵੰਤ ਸਿੰਘ ਸਿਵੀਆ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ-ਧਨੇਰ, ਅਮਰੀਕ ਸਿੰਘ ਰਾਮਾ ਬਲਾਕ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਸੁਰਜੀਤ ਸਿੰਘ ਸਾਬਕਾ ਚੇਅਰਮੈਨ, ਗੁਰਮੇਲ ਸਿੰਘ ਰਾਮਾ, ਭੋਲਾ ਸਿੰਘ ਕਾਉਂਕੇ, ਮਨਜੀਤ ਸਿੰਘ ਲਤਾਲਾ, ਸਕੰਦਰ ਸਿੰਘ ਮੁਕੰਦਪੁਰ, ਗੁਰਮੇਲ ਸਿੰਘ ਸਨੇਤ, ਭਿੰਦਰ ਸਿੰਘ ਭਿੰਦੀ, ਸੁੱਚਾ ਸਿੰਘ, ਸਤਵੰਤ ਸਿੰਘ ਰਾਮਾ, ਮਲਕੀਤ ਸਿੰਘ ਬੋਪਾਰਾਏ, ਗੁਰਮੀਤ ਸਿੰਘ ਗਰੇਵਾਲ, ਬਲਦੇਵ ਸਿੰਘ ਕਕੂ ਅਤੇ ਪੂਰੀ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਇਨਕਲਾਬੀ ਕੇਂਦਰ ਪੰਜਾਬ ਵਲੋਂ ਪੰਜਾਬ ਬੰਦ ਦੀ ਹਮਾਇਤ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਆਗੂ ਗੁਰਮੀਤ ਸਿੰਘ ਧਾਲੀਵਾਲ, ਸਰਪੰਚ ਮਨਮੋਹਨ ਸਿੰਘ ਗਿੱਲ ਕੋਟਲੀ ‘ਵਾਰਿਸ ਪੰਜਾਬ ਦੇ’ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।