ਪੰਜਾਬ ਦੇ ਹਾਲਾਤ ਬੇਹੱਦ ਗੰਭੀਰ, ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ-ਸਾਬਕਾ ਵਿਧਾਇਕ ਜੱਗਾ ਹਿੱਸੋਵਾਲ
ਜਗਰਾਉਂ, 14 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਦੇ ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਦੀਆਂ ਦਿਨ ਦਿਹਾੜੇ ਨਸ਼ਾ ਤਸਕਰਾਂ ਵੱਲੋਂ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਤੁਰੰਤ ਪੰਜਾਬ ਸਰਕਾਰ ਨੂੰ ਬਰਖਾਸਤ ਕਰ ਦੇਣਾ ਚਾਹੀਦਾ ਹੈ।
ਅਜੀਤ ਡੈਸਕ
15-10-2026