16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

ਰਾਏਕੋਟ, 15 ਅਕਤੂਬਰ (ਸੁਸ਼ੀਲ)-ਅੱਜ ਦੇਰ ਸ਼ਾਮ 6 ਵਜੇ ਦੇ ਕਰੀਬ ਸਥਾਨਕ ਹਰੀ ਸਿੰਘ ਨਲੂਆ ਚੌਂਕ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪ੍ਰਵਾਸੀ ਮਜ਼ਦੂਰ ਸਰਦਾਰ ਹਰੀ ਸਿੰਘ ਨਲਵਾ ਚੌਂਕ ਤੋਂ ਮਲੇਰਕੋਟਲਾ ਵੱਲ ਜਾਂਦੀ ਸੜਕ ’ਤੇ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਮਲੇਰਕੋਟਲਾ ਦੀ ਤਰਫੋਂ ਆਏ ਇਕ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਉਸ ਵਾਹਨ ਦੀ ਚਪੇਟ ਵਿਚ ਆ ਗਿਆ।

ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਪੁਲਿਸ ਮੁਲਾਜ਼ਮ। ਤਸਵੀਰ: ਸੁਸ਼ੀਲ 16-10-2026
ਰਾਏਕੋਟ, 15 ਅਕਤੂਬਰ (ਸੁਸ਼ੀਲ)-ਅੱਜ ਦੇਰ ਸ਼ਾਮ 6 ਵਜੇ ਦੇ ਕਰੀਬ ਸਥਾਨਕ ਹਰੀ ਸਿੰਘ ਨਲੂਆ ਚੌਂਕ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪ੍ਰਵਾਸੀ ਮਜ਼ਦੂਰ ਸਰਦਾਰ ਹਰੀ ਸਿੰਘ ਨਲਵਾ ਚੌਂਕ ਤੋਂ ਮਲੇਰਕੋਟਲਾ ਵੱਲ ਜਾਂਦੀ ਸੜਕ ’ਤੇ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਮਲੇਰਕੋਟਲਾ ਦੀ ਤਰਫੋਂ ਆਏ ਇਕ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਉਸ ਵਾਹਨ ਦੀ ਚਪੇਟ ਵਿਚ ਆ ਗਿਆ। ਜਿਸ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ ਇਸ ਘਟਨਾ ਦੀ ਸੂਚਨਾਂ ਰਾਏਕੋਟ ਸਿਟੀ ਪੁਲਿਸ ਨੂੰ ਦਿੱਤੀ ਗਈ। ਜਿੱਥੋਂ ਏ.ਐੱਸ.ਆਈ. ਸੁਖਦੇਵ ਸਿੰਘ ਦੀ ਅਗਵਾਈ ਹੇਠ ਆਈ ਪੁਲਿਸ ਪਾਰਟੀ ਵੱਲੋਂ ਹਾਦਸੇ ਵਾਲੀ ਥਾਂ ਲਈ ਜਾਇਜ਼ਾ ਲਿਆ ਗਿਆ ਅਤੇ ਜਾਣਕਾਰੀ ਇਕੱਤਰ ਕੀਤੀ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਸ਼ੂਗਨ ਹੈ ਜੋ ਕਿ ਮੂਲ ਰੂਪ ਵਿੱਚ ਯੂਪੀ ਦਾ ਰਹਿਣ ਵਾਲਾ ਅਤੇ ਹੁਣ ਰਾਏਕੋਟ ਵਿਖੇ ਹੀ ਰਹਿ ਰਿਹਾ ਸੀ।
ਪਿਛਲੀ ਖ਼ਬਰ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਦਾ ਦੀਵਾਨ ਬੜੂੰਦੀ ’ਚ ਅੱਜ ਅਗਲੀ ਖ਼ਬਰ ਆਲੀਵਾਲ ’ਚ ਲੁਧਿਆਣਾ ਮੁੱਖ ਮਾਰਗ ਬੰਦ ਕਰਕੇ ਲੋਕਾਂ ਨੇ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।