20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਟਰਾਲੇ ਦੀ ਟੱਕਰ ਨਾਲ ਦੋ ਬੱਚਿਆਂ ਦੀ ਮਾਂ ਦੀ ਮੌਤ *ਏਅਰ ਫੋਰਸ ਸਟੇਸ਼ਨ ਹਲਵਾਰਾ ਦੇ ਮੇਨ ਗੇਟ ਕੋਲ ਵਾਪਰਿਆ ਹਾਦਸਾ, ਟਰਾਲਾ ਚਾਲਕ ਕਾਬੂ

ਹਲਵਾਰਾ, 19 ਅਕਤੂਬਰ (ਮਨਦੀਪ ਸਿੰਘ ਉੱਭੀ)-ਏਅਰ ਫੋਰਸ ਸਟੇਸ਼ਨ ਹਲਵਾਰਾ ਦੇ ਮੇਨ ਗੇਟ ਕੋਲ ਇਕ ਤੇਜ਼ ਰਫ਼ਤਾਰ ਟਰਾਲੇ ਵਲੋਂ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰਨ ਕਾਰਨ ਦੋ ਬੱਚਿਆਂ ਦੀ ਮਾਂ ਮਮਤਾ ਪਤਨੀ ਜੀਤ ਸਿੰਘ ਵਾਸੀ ਨਵੀਂ ਆਬਾਦੀ ਅਕਾਲਗੜ੍ਹ ਦੀ ਮੌਤ ਹੋ ਗਈ। ਥਾਣਾ ਸੁਧਾਰ ਦੇ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਟਰਾਲਾ ਚਾਲਕ ਪ੍ਰੇਮ ਕੁਮਾਰ ਪੁੱਤਰ ਮਹਿੰਦਰ ਕੁਮਾਰ ਵਾਸੀ ਸਰਦੂਲਗੜ੍ਹ, ਗੰਗਾਨਗਰ ਵਿਰੁੱਧ ਤੇਜ਼ ਰਫ਼ਤਾਰੀ ਤੇ ਲਾਪ੍ਰਵਾਹੀ ਨਾਲ ਟਰਾਲਾ ਚਲਾਉਣ ਅਤੇ ਟੱਕਰ ਮਾਰਨ ਕਾਰਨ ਮੌਤ ਹੋਣ ਦੇ ਮਾਮਲੇ ਵਿਚ ਥਾਣਾ ਸੁਧਾਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਹਾਦਸੇ ਵਿਚ ਜਾਨ ਗੁਆਉਣ ਵਾਲੀ ਮਮਤਾ ਦੀ ਤਸਵੀਰ। 20-10-2026
ਹਲਵਾਰਾ, 19 ਅਕਤੂਬਰ (ਮਨਦੀਪ ਸਿੰਘ ਉੱਭੀ)-ਏਅਰ ਫੋਰਸ ਸਟੇਸ਼ਨ ਹਲਵਾਰਾ ਦੇ ਮੇਨ ਗੇਟ ਕੋਲ ਇਕ ਤੇਜ਼ ਰਫ਼ਤਾਰ ਟਰਾਲੇ ਵਲੋਂ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰਨ ਕਾਰਨ ਦੋ ਬੱਚਿਆਂ ਦੀ ਮਾਂ ਮਮਤਾ ਪਤਨੀ ਜੀਤ ਸਿੰਘ ਵਾਸੀ ਨਵੀਂ ਆਬਾਦੀ ਅਕਾਲਗੜ੍ਹ ਦੀ ਮੌਤ ਹੋ ਗਈ। ਥਾਣਾ ਸੁਧਾਰ ਦੇ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਟਰਾਲਾ ਚਾਲਕ ਪ੍ਰੇਮ ਕੁਮਾਰ ਪੁੱਤਰ ਮਹਿੰਦਰ ਕੁਮਾਰ ਵਾਸੀ ਸਰਦੂਲਗੜ੍ਹ, ਗੰਗਾਨਗਰ ਵਿਰੁੱਧ ਤੇਜ਼ ਰਫ਼ਤਾਰੀ ਤੇ ਲਾਪ੍ਰਵਾਹੀ ਨਾਲ ਟਰਾਲਾ ਚਲਾਉਣ ਅਤੇ ਟੱਕਰ ਮਾਰਨ ਕਾਰਨ ਮੌਤ ਹੋਣ ਦੇ ਮਾਮਲੇ ਵਿਚ ਥਾਣਾ ਸੁਧਾਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਤਫ਼ਤੀਸ਼ੀ ਅਧਿਕਾਰੀ ਥਾਣੇਦਾਰ ਜੌਨ ਮਸੀਹ ਨੇ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਨੂੰ ਬੋਪਾਰਾਏ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਸਿਵਲ ਹਸਪਤਾਲ ਲੁਧਿਆਣਾ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰਾਲਾ ਤੇ ਉਸ ਦੇ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮਾਮਲੇ ਵਿਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਇਨਸਾਫ਼ ਕਮੇਟੀ ਦੇ ਸੱਦੇ ’ਤੇ ਹਲਕਾ ਦਾਖਾ ‘ਆਪ’ ਪਾਰਟੀ ਇੰਚਾਰਜ ਕੰਗ ਦੇ ਦਫ਼ਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਐੱਸ . ਡੀ . ਐੱਮ . ਜਗਰਾਉਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।