20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੰਗਰੂਰ ’ਚ ਮਨਰੇਗਾ ਮਜ਼ਦੂਰਾਂ ਦੀ ਬੇਵਕਤੀ ਮੌਤ ’ਤੇ ਕਾਮਰੇਡ ਮੁੱਲਾਂਪੁਰ ਨੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸੰਗਰੂਰ ਦੇ ਪਿੰਡ ਅਲੀਸ਼ੇਰਾਂ ਵਿਖੇ ਵਾਪਰੀ ਦੁਖਦਾਈ ਘਟਨਾ ਵਿੱਚ ਕਈ ਮਨਰੇਗਾ ਮਜ਼ਦੂਰਾਂ ਦੀ ਮੌਤ ਵਾਲੀ ਮੰਦਭਾਗੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਮੀਤ ਪ੍ਰਧਾਨ ਕਾਮਰੇਡ ਕੇਵਲ ਸਿੰਘ ਮੁੱਲਾਂਪੁਰ, ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਮੇਵਾ ਸਿੰਘ ਰਕਬਾ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨ ਦੇ ਨਾਲ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇ।

ਅਜੀਤ ਡੈਸਕ 20-10-2026
ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸੰਗਰੂਰ ਦੇ ਪਿੰਡ ਅਲੀਸ਼ੇਰਾਂ ਵਿਖੇ ਵਾਪਰੀ ਦੁਖਦਾਈ ਘਟਨਾ ਵਿੱਚ ਕਈ ਮਨਰੇਗਾ ਮਜ਼ਦੂਰਾਂ ਦੀ ਮੌਤ ਵਾਲੀ ਮੰਦਭਾਗੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਮੀਤ ਪ੍ਰਧਾਨ ਕਾਮਰੇਡ ਕੇਵਲ ਸਿੰਘ ਮੁੱਲਾਂਪੁਰ, ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਮੇਵਾ ਸਿੰਘ ਰਕਬਾ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨ ਦੇ ਨਾਲ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇ। ਯੂਨੀਅਨ ਆਗੂਆਂ ਨੇ ਹਾਦਸੇ ਵਿੱਚ ਜ਼ਖਮੀ ਹੋਏ ਕਰਮਚਾਰੀਆਂ ਲਈ ਮੁਫ਼ਤ ਡਾਕਟਰੀ ਸਹੂਲਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੀ ਮੰਗ ਵੀ ਕੀਤੀ। ਕਾਮਰੇਡ ਕੇਵਲ ਸਿੰਘ ਨੇ ਮਨਰੇਗਾ ਕਾਨੂੰਨ ਨੂੰ ਬਹਾਲ ਰੱਖਣ ਅਤੇ ਜੀ ਰਾਮ ਜੀ ਕਾਨੂੰਨ ਨੂੰ ਖਤਮ ਕਰਨ ਦੀ ਗੱਲ ’ਤੇ ਵੀ ਜ਼ੋਰ ਦਿੱਤਾ।
ਪਿਛਲੀ ਖ਼ਬਰ ਸੀ. ਆਈ. ਏ. ਸਟਾਫ਼ ਜਗਰਾਉਂ ਦੀ ਪੁਲਿਸ ਵਲੋਂ 8 ਕੁਇੰਟਲ ਭੁੱਕੀ ਚੂਰੇ ਤੇ ਟਰੱਕ ਸਮੇਤ ਦੋ ਕਾਬੂ ਅਗਲੀ ਖ਼ਬਰ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ , ਮੋਟਰਸਾਈਕਲ ਚਾਲਕ ਦੀ ਮੌਕੇ ’ ਤੇ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।