21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਐੱਸ. ਜੀ. ਜੀ. ਸਕੂਲ ’ਚ ਇੰਟਰ ਹਾਊਸ ਕਰਾਫਟ ਮੁਕਾਬਲੇ ਕਰਵਾਏ

ਰਾਏਕੋਟ, 20 ਅਕਤੂਬਰ (ਸੁਸ਼ੀਲ)-ਐੱਸ. ਜੀ.

ਅਜੀਤ ਡੈਸਕ 21-10-2026
ਰਾਏਕੋਟ, 20 ਅਕਤੂਬਰ (ਸੁਸ਼ੀਲ)-ਐੱਸ. ਜੀ. ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਇੰਟਰ ਹਾਊਸ ਕਰਾਫਟ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਇਸ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸੰਬੰਧਤ ਬੜੇ ਸੋਹਣੇ ਅਤੇ ਮਨਮੋਹਕ ਦ੍ਰਿਸ਼ ਮਾਡਲਾਂ ਰਾਹੀਂ ਪੇਸ਼ ਕੀਤੇ ਅਤੇ ਉਨ੍ਹਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਮਹਾਰਾਣਾ ਪ੍ਰਤਾਪ ਹਾਉਸ, ਦੂਜਾ ਸਥਾਨ ਸ਼ਿਵਾ ਜੀ ਹਾਊਸ ਤੇ ਤੀਸਰਾ ਸਥਾਨ ਰਾਣੀ ਲਕਸ਼ਮੀ ਬਾਈ ਹਾਊਸ ਨੇ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਮਨਦੀਪ ਸਿੰਘ ਚਾਹਲ ਨੇ ਦੱਸਿਆ ਕਿ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਸਾਨੂੰ ਆਪਣੇ ਮਨ ਦੇ ਅੰਦਰ ਦੀ ਬੁਰਾਈ ’ਤੇ ਜਿੱਤ ਹਾਸਿਲ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਇਕ ਵਧੀਆ ਇਨਸਾਨ ਬਣ ਸਕੀਏ ਅਤੇ ਇਕ ਸੋਹਣਾ ਸਮਾਜ ਸਿਰਜ ਸਕੀਏ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤੀਸ਼ ਅਗਰਵਾਲ, ਵਾਇਸ ਪ੍ਰਿੰਸੀਪਲ ਸੁਨੀਲ ਸ਼ਰਮਾ, ਨੀਰਜ਼ ਗੁਪਤਾ, ਰਾਜ ਕੁਮਾਰ (ਰਾਜੂ) ਅਤੇ ਹੋਰ ਸਕੂਲ ਕਮੇਟੀ ਮੈਂਬਰਜ਼ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਮੋਬਾਈਲ ਟਾਵਰ ਦੇ ਵਿਰੋਧ ’ਚ ਰੱਤੋਵਾਲ ਵਾਸੀਆਂ ਦੀ ਮੀਟਿੰਗ ਅਗਲੀ ਖ਼ਬਰ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਚਕਰ ਦੇ ਬੱਚੇ ਗਏ ਟੂਰ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।