22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਡਾਕਟਰ ਵਿਰੁੱਧ ਮੁਕੱਦਮਾ ਦਰਜ ਪੁਲਿਸ ਵਲੋਂ ਕਥਿਤ ਦੋਸ਼ੀ ਗ੍ਰਿਫ਼ਤਾਰ

ਗੁਰੂਸਰ ਸੁਧਾਰ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਪੁਲਿਸ ਨੇ ਪੀੜਤ ਨਾਬਾਲਿਗ ਲੜਕੀ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਡਾ. ਮਨਪ੍ਰੀਤ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਬੜੂੰਦੀ ਵਿਰੁੱਧ ਬੀ.

ਅਜੀਤ ਡੈਸਕ 22-10-2026
ਗੁਰੂਸਰ ਸੁਧਾਰ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਪੁਲਿਸ ਨੇ ਪੀੜਤ ਨਾਬਾਲਿਗ ਲੜਕੀ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਡਾ. ਮਨਪ੍ਰੀਤ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਬੜੂੰਦੀ ਵਿਰੁੱਧ ਬੀ.ਐੱਨ.ਐੱਸ. ਦੀ ਧਾਰਾ 75 ਅਤੇ ਪੋਸਕੋ ਐਕਟ 08 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਕੋਲ ਲਿਖਵਾਏ ਬਿਆਨ ਵਿਚ ਪੀੜਤਾ ਨੇ ਦੱਸਿਆ ਕਿ ਪੇਟ ਦਰਦ ਹੋਣ ਕਾਰਨ ਉਹ ਆਪਣੇ ਪਿਤਾ ਨਾਲ ਦਵਾਈ ਲੈਣ ਲਈ ਡਾਕਟਰ ਦੀ ਦੁਕਾਨ ’ਤੇ ਗਈ ਸੀ ਤੇ ਇਸ ਦੌਰਾਨ ਇੰਜੈਕਸ਼ਨ ਲਗਾਉਣ ਦੀ ਆੜ ਵਿਚ ਡਾਕਟਰ ਨੇ ਮੇਰੇ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਕੱਦਮਾ ਦਰਜ ਕਰਨ ਤੋਂ ਇਲਾਵਾ ਕਥਿਤ ਦੋਸ਼ੀ ਡਾਕਟਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ। ਪਤਾ ਲੱਗਾ ਹੈ ਕਿ ਜੱਦੀ ਪਿੰਡ ਬੜੂੰਦੀ ਨਿਵਾਸੀ ਉਕਤ ਡਾਕਟਰ ਬਤੌਰ ਆਰ.ਐੱਮ.ਪੀ. ਥਾਣਾ ਸੁਧਾਰ ਦੇ ਇਕ ਪਿੰਡ ਵਿਚ ਲੋਕਾਂ ਨੂੰ ਸਿਹਤ, ਸਹੂਲਤਾਂ ਦੇ ਰਿਹਾ ਸੀ।
ਪਿਛਲੀ ਖ਼ਬਰ ਚੀਮਾ, ਹੀਰਾ, ਅਟਵਾਲ ਆਦਿ ਭਾਜਪਾ ਨੇਤਾਵਾਂ ਨੇ ਢਿੱਲੋਂ ਦੀ ਅਗਵਾਈ ਵਿਚ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਵਿਦਾਇ... ਅਗਲੀ ਖ਼ਬਰ ਕਲੇਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬੇਟ ਇਲਾਕੇ ਵਿਚ ਕੀਤੇ ਕੰਮਾਂ ਸਦਕਾ ਪੂਰੀ ਤਰ੍ਹਾਂ ਇਕਮੁੱਠ- ਗਿੱਲ, ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।