22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੂਬੇ ਦੇ ਲੋਕ 2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜਿਤਾਉਣ ਲਈ ਪੱਬਾਂ ਭਾਰ ਹਨ-ਸਿੰਮਕ, ਭੈਰੋਮੁੰਨਾਂ, ਮਠਾੜੂ

ਹੰਬੜਾਂ, 21 ਅਕਤੂਬਰ (ਮੇਜਰ ਹੰਬੜਾਂ)- ਅੱਜ ਲੋਕ ‘ਆਪ’ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ, ਜਿਸ ਲਈ ਲੋਕ ਹੁਣ ‘ਆਪ’ ਸਮੇਤ ਵਿਰੋਧੀ ਪਾਰਟੀਆਂ ਨੂੰ ਨਕਾਰਦੇ ਹੋਏ ਸੂਬੇ ’ਚ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਸੀਨੀ: ਆਗੂ ਮਨਜੀਤ ਸਿੰਘ ਭੈਰੋਮੁੰਨਾਂ ਅਤੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੂਬੇ ’ਚ ਮਜ਼ਬੂਤੀ ਵੱਲ ਵੱਧਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੀਤਾ।

ਅਜੀਤ ਡੈਸਕ 22-10-2026
ਹੰਬੜਾਂ, 21 ਅਕਤੂਬਰ (ਮੇਜਰ ਹੰਬੜਾਂ)- ਅੱਜ ਲੋਕ ‘ਆਪ’ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ, ਜਿਸ ਲਈ ਲੋਕ ਹੁਣ ‘ਆਪ’ ਸਮੇਤ ਵਿਰੋਧੀ ਪਾਰਟੀਆਂ ਨੂੰ ਨਕਾਰਦੇ ਹੋਏ ਸੂਬੇ ’ਚ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਸੀਨੀ: ਆਗੂ ਮਨਜੀਤ ਸਿੰਘ ਭੈਰੋਮੁੰਨਾਂ ਅਤੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੂਬੇ ’ਚ ਮਜ਼ਬੂਤੀ ਵੱਲ ਵੱਧਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸੂਬੇ ’ਚ ਵਿਗੜ ਰਹੇ ਹਲਾਤਾਂ ਨੂੰ ਦੇਖਦੇ ਹੋਏ ਲੋਕ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ (ਬ) ਸਰਕਾਰਾਂ ਨੂੰ ਯਾਦ ਕਰ ਰਹੇ ਹਨ ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਦਿੰਲੀ ਤੋਂ ਚੱਲਣ ਵਾਲੀਆਂ ਚਾਹੇ ‘ਆਪ’ ਸਰਕਾਰ ਹੋਵੇ ਜਾਂ ਪਿਛਲੀਆਂ ਕਾਂਗਰਸ ਸਰਕਾਰਾਂ ਉਨ੍ਹਾਂ ਨੇ ਹਮੇਸ਼ਾਂ ਹੀ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਤੋਂ ਸਵਾਏ ਕੁਝ ਨਹੀਂ ਕੀਤਾ। ਇਸ ਲਈ ਸੂਬੇ ਦੇ ਸੂਝਵਾਨ ਲੋਕ ਆਗਾਮੀ ਚੋਣਾਂ ’ਚ ‘ਆਪ’ ਸਮੇਤ ਵਿਰੋਧੀ ਪਾਰਟੀਆਂ ਨੂੰ ਸਬਕ ਸਿਖਾਉਣਗੇ ਤੇ ਸੂਬੇ ’ਚ ਨਿਰੋਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਲਿਆਉਣਗੇ। ਹਲਕਾ ਗਿੱਲ ਦੇ ਪਾਰਟੀ ਇੰਚਾਰਜ ਸਿੰਮਕ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਘਰ ਘਰ ਲਿਜਾਣ ਤਾਂ ਜੋ ਲੋਕਾਂ ’ਚ ਇਸ ਭਗਵੰਤ ਮਾਨ ਸਰਕਾਰ ਦੀ ਅਸਲੀਅਤ ਦਾ ਪਰਦਾਫਾਸ ਕੀਤਾ ਜਾ ਸਕੇ।
ਪਿਛਲੀ ਖ਼ਬਰ ਸਈਯਦ ਬਾਬਾ ਜਾਹਿਰ ਬਲੀ ਦਰਗਾਹ ਬੱਦੋਵਾਲ ਸਾਲਾਨਾ ਮੇਲਾ ਭਰ ਜ਼ੋਬਨ ’ਤੇ ਰਿਹਾ ਅਗਲੀ ਖ਼ਬਰ ਝੋਰੜਾਂ ਦੀ ਦਾਣਾ ਮੰਡੀ ਵਿਖੇ ਹਠੂਰ ਤੇ ਰਾਏਕੋਟ ਦੇ ਚੇਅਰਮੈਨਾਂ ਨੇ ਝੋਨੇ ਦੀ ਖ਼ਰੀਦ ਸ਼ੁਰੁੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।