23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਾਮੂਲੀ ਤਕਰਾਰ ਮਗਰੋਂ ਘਰ ’ਚ ਭੰਨਤੋੜ, ਲੱਖਾਂ ਦਾ ਨੁਕਸਾਨ

ਜਗਰਾਉਂ, 22 ਅਕਤੂਬਰ (ਗੁਰਦੀਪ ਸਿੰਘ ਮਲਕ)-ਜਗਰਾਉਂ ਦੀ ਧਾਲੀਵਾਲ ਕਲੋਨੀ, ਕੋਠੇ ਅੱਠ ਅਗਵਾੜ ਖਵਾਜਾ ਬਾਜੂ ਵਿਖੇ ਰਹਿਣ ਵਾਲੇ ਅਰੁਣ ਕੁਮਾਰ ਕਾਕਾ ਪੁੱਤਰ ਨੱਥੂ ਰਾਮ ਦੇ ਘਰ ਵਿੱਚ ਕਥਿਤ ਤੌਰ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਅਨੁਸਾਰ ਇਸ ਘਟਨਾ ਕਾਰਨ ਉਨ੍ਹਾਂ ਦਾ ਘਰੇਲੂ ਸਾਮਾਨ ਨੁਕਸਾਨਿਆ ਗਿਆ ਅਤੇ ਕਰੀਬ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ।

ਮਾਮੂਲੀ ਤਕਰਾਰ ਮਗਰੋਂ ਘਰ ’ਚ ਭੰਨਤੋੜ, ਲੱਖਾਂ ਦਾ ਨੁਕਸਾਨ 23-10-2026
ਜਗਰਾਉਂ, 22 ਅਕਤੂਬਰ (ਗੁਰਦੀਪ ਸਿੰਘ ਮਲਕ)-ਜਗਰਾਉਂ ਦੀ ਧਾਲੀਵਾਲ ਕਲੋਨੀ, ਕੋਠੇ ਅੱਠ ਅਗਵਾੜ ਖਵਾਜਾ ਬਾਜੂ ਵਿਖੇ ਰਹਿਣ ਵਾਲੇ ਅਰੁਣ ਕੁਮਾਰ ਕਾਕਾ ਪੁੱਤਰ ਨੱਥੂ ਰਾਮ ਦੇ ਘਰ ਵਿੱਚ ਕਥਿਤ ਤੌਰ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਅਨੁਸਾਰ ਇਸ ਘਟਨਾ ਕਾਰਨ ਉਨ੍ਹਾਂ ਦਾ ਘਰੇਲੂ ਸਾਮਾਨ ਨੁਕਸਾਨਿਆ ਗਿਆ ਅਤੇ ਕਰੀਬ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਰੁਣ ਕੁਮਾਰ ਦੀ ਸਾਗਰ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ ਸੀ। ਇਸ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਰਾਤ ਸਮੇਂ ਹਸਪਤਾਲ ਗਏ ਹੋਏ ਸਨ ਤਾਂ ਕਥਿਤ ਤੌਰ ’ਤੇ ਕੁਝ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਆਏ ਅਤੇ ਘਰ ਦੇ ਸਾਮਾਨ ਦੀ ਭੰਨਤੋੜ ਕਰ ਦਿੱਤੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ।
ਪਿਛਲੀ ਖ਼ਬਰ ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਿਹਾੜੇ ਮੌਕੇ ਕੀਰਤਨ ਦਰਬਾਰ ਕਰਾਇਆ ਅਨੇਕਾਂ ਸੰਤ ਮਹਾਂਪੁਰਸ਼ਾਂ ਨੇ ਕੀਤਾ ਸ਼ਿਰਕਤ ਅਗਲੀ ਖ਼ਬਰ ਰਾਏਕੋਟ ਇਲਾਕੇ ਤੋਂ ਵੱਡੀ ਗਿਣਤੀ ’ਚ ਲੋਕ ਰੈਲੀ ’ਚ ਹੋਣਗੇ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।