24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬੱਲੋਵਾਲ ਵਿਖੇ ਪੰਜ ਦਿਨਾਂ ਮੁਫ਼ਤ ਫਿਜ਼ਿਓਥਰੈਪੀ ਕੈਂਪ ਕੱਲ੍ਹ ਤੋਂ

ਜੋਧਾਂ, 23 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਮਾਤਾ ਗੁਜਰੀ ਚੈਰੀਟੇਬਲ ਸੁਸਾਇਟੀ (ਰਜਿ.) ਬੱਲੋਵਾਲ ਵੱਲੋਂ ਇਲਾਕਾ ਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪੰਜ ਦਿਨਾਂ ਵਿਸ਼ਾਲ ਮੁਫ਼ਤ ਫਿਜ਼ਿਉਥਰੈਪੀ ਕੈਂਪ ਮਿਤੀ 25 ਤੋਂ 29 ਅਕਤੂਬਰ ਤੱਕ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 24-10-2026
ਜੋਧਾਂ, 23 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਮਾਤਾ ਗੁਜਰੀ ਚੈਰੀਟੇਬਲ ਸੁਸਾਇਟੀ (ਰਜਿ.) ਬੱਲੋਵਾਲ ਵੱਲੋਂ ਇਲਾਕਾ ਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪੰਜ ਦਿਨਾਂ ਵਿਸ਼ਾਲ ਮੁਫ਼ਤ ਫਿਜ਼ਿਉਥਰੈਪੀ ਕੈਂਪ ਮਿਤੀ 25 ਤੋਂ 29 ਅਕਤੂਬਰ ਤੱਕ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਮਨਦੀਪ ਸਿੰਘ (ਯੂ.ਐੱਸ.ਏ.) ਅਤੇ ਰੁਪਿੰਦਰ ਸਿੰਘ ਪਿੰਦਰ (ਸਾਬਕਾ ਪੰਚ) ਨੇ ਦੱਸਿਆ ਕਿ ਮੁੱਖ ਪ੍ਰਬੰਧਕ ਮਾ: ਭਗਵੰਤ ਸਿੰਘ ਦੀ ਯੋਗ ਅਗਵਾਈ ਹੇਠ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਇਸ ਮੌਕੇ ਗੋਡਿਆਂ ਤੇ ਮੋਢਿਆਂ ਦਾ ਦਰਦ, ਸਰਵਾਈਕਲ, ਲੱਕ ਅਤੇ ਰੀੜ੍ਹ ਦੀ ਹੱਡੀ ਦੇ ਦਰਦ ਸਮੇਤ ਕਈ ਹੋਰ ਜੋੜਾਂ ਦੇ ਰੋਗਾਂ ਨਾਲ ਪੀੜਤ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਇਲਾਕੇ ਦੀਆਂ ਸੰਗਤਾਂ ਅਤੇ ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਪਾਇਲਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ - ਪਿੰਡ ਜਰਖੜ, ਪੋਹੀੜ ਅਤੇ ਸਾਇਆਂ ਦੇ ਵਸਨੀਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।