ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਅੱਜ
27 ਤੋਂ 29 ਅਕਤੂਬਰ ਤੱਕ ਜਪ ਤਪ ਸਮਾਗਮ ਤੇ ਕੀਰਤਨ ਦਰਬਾਰ ਹੋਵੇਗਾ ਜਗਰਾਉਂ, 23 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਅਗਵਾੜ ਗੁਜਰਾਂ ਜਗਰਾਉਂ ਵਿਖੇ ਜਪ ਤਪ ਸਮਾਗਮ ਅਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ 24 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ।
ਅਜੀਤ ਡੈਸਕ
24-10-2026