ਅੰਮ੍ਰਿਤ ਸੰਚਾਰ ਲਹਿਰ ’ਚ ਸਕੂਲ ਦੇ ਅੰਮ੍ਰਿਤ ਛਕਣ ਵਾਲੇ 16 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਰਾਏਕੋਟ, 24 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਿੱਖ ਧਰਮ ਦੇ ਚੌਥੇ ਪਾਤਿਸ਼ਾਹ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸੰਗਤੀ ਰੂਪ ਵਿਚ ਸ਼੍ਰੀ ਜਪੁਜੀ ਸਾਹਿਬ ਜੀ ਅਤੇ ਸ਼੍ਰੀ ਚੌਪਈ ਸਾਹਿਬ ਦੇ ਪਾਠ ਕੀਤੇ, ਉਪਰੰਤ ਸਕੂਲ ਦੇ ਵਿਦਿਆਰਥੀ ਮਨਮੀਤ ਸਿੰਘ, ਹਰਸ਼ਦੀਪ ਸਿੰਘ, ਏਕਮਨੂਰ ਕੌਰ ਅਤੇ ਪ੍ਰਭਸਹਿਜ ਕੌਰ ਵਲੋਂ ਕੀਰਤਨ ਕੀਤਾ ਗਿਆ।
ਦ
ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਧਾਰਮਿਕ ਸਮਾਗਮ ਦੌਰਾਨ ਬੱਚਿਆਂ ਨੂੰ ਸਨਮਾਨਿਤ ਕਰਨ ਸਮੇਂ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ
25-10-2026
ਰਾਏਕੋਟ, 24 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਿੱਖ ਧਰਮ ਦੇ ਚੌਥੇ ਪਾਤਿਸ਼ਾਹ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸੰਗਤੀ ਰੂਪ ਵਿਚ ਸ਼੍ਰੀ ਜਪੁਜੀ ਸਾਹਿਬ ਜੀ ਅਤੇ ਸ਼੍ਰੀ ਚੌਪਈ ਸਾਹਿਬ ਦੇ ਪਾਠ ਕੀਤੇ, ਉਪਰੰਤ ਸਕੂਲ ਦੇ ਵਿਦਿਆਰਥੀ ਮਨਮੀਤ ਸਿੰਘ, ਹਰਸ਼ਦੀਪ ਸਿੰਘ, ਏਕਮਨੂਰ ਕੌਰ ਅਤੇ ਪ੍ਰਭਸਹਿਜ ਕੌਰ ਵਲੋਂ ਕੀਰਤਨ ਕੀਤਾ ਗਿਆ। ਵਿਦਿਆਰਥਣ ਸੁਖਮਨਜੀਤ ਕੌਰ ਵਲੋਂ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਸੰਬੰਧੀ ਵਿਸਥਾਰ ਸਹਿਤ ਲੈਕਚਰ ਦਿੱਤਾ ਗਿਆ। ਵਿਦਿਆਰਥੀ ਇੰਦਰਵੀਰ ਸਿੰਘ ਵਲੋਂ ਕਵਿਤਾ ਅਤੇ ਨਮਨਮੀਤ ਸਿੰਘ ਤੇ ਤਰਨਜੋਤ ਸਿੰਘ ਵਲੋਂ ਕਵੀਸ਼ਰੀ ਦੀ ਪੇਸ਼ਕਾਰੀ ਕੀਤੀ ਗਈ।ਸਮਾਗਮ ਦੌਰਾਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਪੰਜਾਬੀ ਅਧਿਆਪਕ ਸਤਵੀਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸ਼ਾਂਝ ਪਾਈ ਅਤੇ ਸਟੇਜ਼ ਸਕੱਤਰ ਦੀ ਸੇਵਾ ਨਿਭਾਈ। ਇਸ ਸਮਾਗਮ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੇ ਪ੍ਰਿੰਸੀਪਲ ਚਰਨਦੀਪ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਦੌਰਾਨ ਪਿਛਲੇ ਦਿਨੀਂ ਸਹਿਜ ਪਾਠ ਸੇਵਾ ਵਲੋਂ ਸ਼ੁਰੂ ਕੀਤੀ ਅੰਮ੍ਰਿਤ ਸੰਚਾਰ ਲਹਿਰ ਵਿਚ ਸਕੂਲ ਦੇ ਅੰਮ੍ਰਿਤ ਛਕਣ ਵਾਲੇ 16 ਵਿਦਿਆਰਥੀਆਂ ਨੂੰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਪ੍ਰਿੰਸੀਪਲ, ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ। ਅੰਮ੍ਰਿਤ ਵੇਲੇ ਛਕਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਵਾਲੇ ਧਾਰਮਿਕ ਅਧਿਆਪਕ ਗੁਰਮੇਲ ਸਿੰਘ ਭੈਣੀ ਬੜਿੰਗਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਪਾਵਨ ਉਪਦੇਸ਼ਾਂ ਦੇ ਧਾਰਨੀ ਹੋਣ ਦਾ ਸੁਨੇਹਾ ਦਿੱਤਾ। ਇਸ ਸਮੇਂ ਮੈਡਮ ਬਲਜਿੰਦਰ ਕੌਰ, ਪਰਮਿੰਦਰ ਕੌਰ, ਸਰਬਜੀਤ ਕੌਰ ਗਰੇਵਾਲ, ਗੁਰਮੀਤ ਕੌਰ, ਗੁਰਪ੍ਰੀਤ ਕੌਰ ਐਕਟੀਵਿਟੀ ਇੰਚਾਰਜ, ਸੰਦੀਪ ਕੌਰ, ਬਬੀਤਾ ਰਾਣੀ, ਪ੍ਰਭਦੀਪ ਕੌਰ, ਰਵਨੀਤ ਕੌਰ, ਰਕਸ਼ਾ ਰਾਣੀ, ਮਨਦੀਪ ਕੌਰ, ਗੁਰਵਿੰਦਰ ਕੌਰ, ਕਿਰਨਦੀਪ ਕੌਰ, ਰਾਣੀ ਸੈਂਭੀ, ਬੇਅੰਤ ਕੌਰ, ਰਮਨਦੀਪ ਕੌਰ, ਗਗਨਦੀਪ ਕੌਰ, ਪਰਮਜੀਤ ਕੌਰ, ਜਤਿੰਦਰਪਾਲ ਸਿੰਘ, ਵਰਿੰਦਰ ਮੋਹਨ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।