25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹੰਬੜਾਂ ’ਚ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਧਾਰਮਿਕ ਸਮਾਗਮਾਂ ਸੰਬੰਧੀ ਤਿਆਰੀਆਂ ਸ਼ੁਰੂ- ਧਾਲੀਵਾਲ, ਚੀਮਾ ਚਾਰ ਰੋਜ਼ਾ ਸਜਾਏ ਜਾਣ ਵਾਲੇ ਦੀਵਾਨਾਂ ’ਚ ਉੱਘੇ ਕੀਰਤਨੀ ਜੱਥੇ ਵੀ ਸੰਗਤਾਂ ਨੂੰ ਨਿਹਾਲ ਕਰਨਗੇ

ਹੰਬੜਾਂ, 24 ਅਕਤੂਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਵਿਖੇ ਹਰੇਕ ਸਾਲ ਦੀ ਤਰ੍ਹਾਂ ਸੰਤ ਬਾਬਾ ਬਲਵੰਤ ਸਿੰਘ ਟਾਂਡੇ ਵਾਲਿਆਂ ਦੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਧਾਰਮਿਕ ਸਮਾਗਮਾਂ ਸਮੇਂ ਸਜਾਏ ਜਾਣ ਵਾਲੇ ਧਾਰਮਿਕ ਦੀਵਾਨਾਂ ਨੂੰ ਲੈ ਕੇ ਸੇਵਾਦਾਰਾਂ ਤੇ ਪ੍ਰਬੰਧਕਾਂ ਵੱਲੋਂ ਭਾਈ ਸਾਹਿਬ ਭਾਈ ਗੁਰਦੀਪ ਸਿੰਘ ਮੂੰਮ ਦੀ ਅਗਵਾਈ ’ਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਮਾਗਮਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਧਾਰਮਿਕ ਸਮਾਗਮਾਂ ਦੇ ਮੁੱਖ ਪ੍ਰਬੰਧਕ ਅਤੇ ਸਮਾਜ ਸੇਵੀ ਦਰਸ਼ਨ ਸਿੰਘ ਧਾਲੀਵਾਲ (ਯੂ.

ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ 25-10-2026
ਹੰਬੜਾਂ, 24 ਅਕਤੂਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਵਿਖੇ ਹਰੇਕ ਸਾਲ ਦੀ ਤਰ੍ਹਾਂ ਸੰਤ ਬਾਬਾ ਬਲਵੰਤ ਸਿੰਘ ਟਾਂਡੇ ਵਾਲਿਆਂ ਦੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਧਾਰਮਿਕ ਸਮਾਗਮਾਂ ਸਮੇਂ ਸਜਾਏ ਜਾਣ ਵਾਲੇ ਧਾਰਮਿਕ ਦੀਵਾਨਾਂ ਨੂੰ ਲੈ ਕੇ ਸੇਵਾਦਾਰਾਂ ਤੇ ਪ੍ਰਬੰਧਕਾਂ ਵੱਲੋਂ ਭਾਈ ਸਾਹਿਬ ਭਾਈ ਗੁਰਦੀਪ ਸਿੰਘ ਮੂੰਮ ਦੀ ਅਗਵਾਈ ’ਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਮਾਗਮਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਧਾਰਮਿਕ ਸਮਾਗਮਾਂ ਦੇ ਮੁੱਖ ਪ੍ਰਬੰਧਕ ਅਤੇ ਸਮਾਜ ਸੇਵੀ ਦਰਸ਼ਨ ਸਿੰਘ ਧਾਲੀਵਾਲ (ਯੂ.ਐੱਸ.ਏ.) ਅਤੇ ਭਾਈ ਸਾਹਿਬ ਭਾਈ ਰਣਜੀਤ ਸਿੰਘ ਚੀਮਾ ਹੰਬੜਾਂ, ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਰਣਜੀਤ ਸਿੰਘ ਵਿਰਕ, ਪ੍ਰਬੰਧਕ ਡਾ. ਹਰਜਿੰਦਰਪਾਲ ਸਿੰਘ ਘੁੰਮਾਣ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ ਅਤੇ ਪ੍ਰਧਾਨ ਜਗਵਿੰਦਰ ਸਿੰਘ ਗਿੱਲ ਸਲੇਮਪੁਰ ਨੇ ਦੱਸਿਆ ਕਿ ਸਾਲਾਨਾ ਧਾਰਮਿਕ ਦੀਵਾਨ 1 ਦਸੰਬਰ ਤੋਂ ਸ਼ੁਰੂ ਹੋ ਕੇ 4 ਦਸੰਬਰ ਤੱਕ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ, ਹੰਬੜਾਂ ਵਿਖੇ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸਜਾਏ ਜਾਣਗੇ। ਧਾਰਮਿਕ ਸਮਾਗਮ ਸਮੇਂ ਵੱਖ ਵੱਖ ਕੀਰਤਨੀ ਜੱਥੇ ਵੀ ਸੰਗਤਾਂ ਨੂੰ ਰਸ਼ਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਦੀਵਾਨਾਂ ਵਿਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਸਾਲਾਨਾ ਧਾਰਮਿਕ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਵਿਸ਼ਾਲ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਅ ਨਾਲ ਰਵਾਨਾ ਸ਼੍ਰੋਮਣੀ ਕਮ... ਅਗਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਨੇ ਸਹੋਦਿਆ ਵਾਲੀਬਾਲ ਟੂਰਨਾਮੈਂਟ ’ਚ ਸੋਨ ਤਗਮਾ ਜਿੱਤਿਆ ਅੰਡਰ-17 ਅਤੇ ਅੰਡਰ-19 ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।