ਪਿੰਡ ਐਤੀਆਣਾ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਆਤਮਿਕ ਸ਼ਾਂਤੀ ਅਤੇ ਇਨਸਾਫ਼ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ
ਹਲਵਾਰਾ, 24 ਅਕਤੂਬਰ (ਮਨਦੀਪ ਸਿੰਘ ਉੱਭੀ)-ਪਿੰਡ ਐਤੀਆਣਾ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਕਾਮਨਾ ਨਾਲ ਸਮੂਹ ਬੀਬੀਆਂ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ।
ਅਜੀਤ ਡੈਸਕ
25-10-2026