26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕੈਂਸਰ ਗੈਸ ਫੈਕਟਰੀ ਭੂੰਦੜੀ ਅੱਗੇ ਝਾੜੂ ਸਾੜ ਕੇ ਭਗਵੰਤ ਮਾਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਭੂੰਦੜੀ, 25 ਅਕਤੂਬਰ (ਕੁਲਦੀਪ ਸਿੰਘ ਮਾਨ)-ਕੈਂਸਰ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਭੂੰਦੜੀ ਦੀ ਅਗਵਾਈ ਹੇਠ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਫੈਕਟਰੀ ਦੇ ਮੂਹਰੇ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ।

ਅਜੀਤ ਡੈਸਕ 26-10-2026
ਭੂੰਦੜੀ, 25 ਅਕਤੂਬਰ (ਕੁਲਦੀਪ ਸਿੰਘ ਮਾਨ)-ਕੈਂਸਰ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਭੂੰਦੜੀ ਦੀ ਅਗਵਾਈ ਹੇਠ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਫੈਕਟਰੀ ਦੇ ਮੂਹਰੇ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂ ਡਾ. ਸੁਖਦੇਵ ਸਿੰਘ ਭੂੰਦੜੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਕਾਉਂਕੇ ਅਤੇ ਬੀ.ਕੇ.ਯੂ. ਏਕਤਾ ਡਕੌਂਦਾ-ਧਨੇਰ ਦੀ ਭੂੰਦੜੀ ਦੇ ਪ੍ਰਧਾਨ ਸਤਵੰਤ ਸਿੰਘ ਸਿਵੀਆ ਨੇ ਦੋਸ਼ ਲਾਇਆ ਕਿ ਨਸ਼ਾ ਤਸਕਰਾਂ, ਪੁਲਿਸ ਅਤੇ ਸਿਆਸੀ ਗਠਜੋੜ ਦੀ ਕਥਿਤ ਮਿਲੀਭੁਗਤ ਕਾਰਨ ਸ਼ਹੀਦ ਪਰਵਿੰਦਰ ਸਿੰਘ ਝੋਟੇ ਦਾ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦਿਆਂ 12 ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਸੰਘਰਸ਼ ਲਗਾਤਾਰ ਜਾਰੀ ਹੈ। ਆਗੂਆਂ ਨੇ ਕਿਹਾ ਕਿ ਮਾਮਲੇ ਨਾਲ ਸਬੰਧਤ ਡੀ.ਐੱਸ.ਪੀ., ਡਰੱਗ ਇੰਸਪੈਕਟਰ ਅਤੇ ਪੁਲਿਸ ਇੰਸਪੈਕਟਰ ਨੂੰ ਅਜੇ ਤੱਕ ਬਰਖ਼ਾਸਤ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀਆਂ ਮੰਗਾਂ ਜਲਦ ਤੋਂ ਜਲਦ ਮੰਨੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੀ ਭੂੰਦੜੀ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਸੀਰਾ ਤੋਂ ਇਲਾਵਾ ਦਰਬਾਰਾ ਸਿੰਘ, ਜੰਗੀ ਸਿੰਘ, ਜੋਗਿੰਦਰ ਸਿੰਘ, ਜੇਠਾ ਸਿੰਘ ਤਲਵੰਡੀ ਨੌਆਬਾਦ, ਬੱਗਾ ਸਿੰਘ ਰਾਣਕੇ, ਸੁਰਜੀਤ ਸਿੰਘ, ਗੁਰਦੀਪ ਸਿੰਘ ਰਾਮਪੁਰ, ਜਸਵਿੰਦਰ ਸਿੰਘ ਰਾਜੂ, ਬੀ.ਕੇ.ਯੂ. ਏਕਤਾ ਡਕੌਦਾ-ਧਨੇਰ ਦੇ ਅਵਤਾਰ ਸਿੰਘ ਗੋਲੂ, ਗੁਰਮੇਲ ਸਿੰਘ ਸਨੇਤ, ਭੋਲਾ ਸਿੰਘ ਕਾਉਂਕੇ, ਬਲਦੇਵ ਸਿੰਘ ਲਤਾਲਾ, ਪੂਰੀ ਸਿੰਘ ਭੂੰਦੜੀ, ਕੁਲਦੀਪ ਸਿੰਘ ਸ਼ੇਰਪੁਰ, ਨੌਜਵਾਨ ਦਿਲਪ੍ਰੀਤ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਸਪਾ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਨੁੱਕੜ ਮੀਟਿੰਗਾਂ ਜਾਰੀ ਅਗਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥਣਾਂ ਦਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।