ਰਸੂਲਪੁਰ, ਮੱਲ੍ਹਾ ਤੇ ਮਾਣੂੰਕੇ ਵਿਖੇ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵਲੋਂ ਝਾੜੂ ਸਾੜ ਕੇ ਰੋਸ ਦਿਖਾਵੇ
ਵਿਧਾਇਕ ਇਯਾਲੀ ਦੀ ਅਗਵਾਈ ਹੇਠ ਪਾਰਟੀ ਹਲਕਾ ਦਾਖਾ ਵਿਚ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ-ਥਿੰਦ, ਛੀਨਾ
ਸਿੱਧਵਾਂ ਬੇਟ, 25 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਨੰਬਰਦਾਰ ਹਰਿੰਦਰ ਸਿੰਘ ਕਾਕਾ ਸਲੇਮਪੁਰਾ, ਖੇਤੀਬਾੜੀ ਸਭਾ ਜੰਡੀ ਦੇ ਪ੍ਰਧਾਨ ਭਾਈ ਅਜਮੇਰ ਸਿੰਘ ਛੀਨਾਂ ਅਤੇ ਮਰਹੂਮ ਆਗੂ ਸਾਬਕਾ ਸਰਪੰਚ ਵਰਦੀਪ ਸਿੰਘ ਦੀਪਾ ਦੇ ਪੁੱਤਰ ਅਮਨਜੀਤ ਸਿੰਘ ਥਿੰਦ ਸਲੇਮਪੁਰਾ ਨੇ ਆਖਿਆ ਕਿ ਸਾਡੇ ਇਲਾਕੇ ਦੇ ਹਰਮਨ ਪਿਆਰੇ ਵਿਧਾਇਕ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪਾਰਟੀ ਹਲਕਾ ਦਾਖਾ ਅੰਦਰ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ 2027 ਦੀਆਂ ਵਿਧਾਨ ਸਭਾ ਦੀ ਚੋਣਾਂ ਦੌਰਾਣ ਵਿਧਾਇਕ ਮਨਪ੍ਰੀਤ ਸਿੰਘ ਸ਼ਾਨਦਾਰ ਜਿੱਤ ਦਰਜ ਕਰਨਗੇ। ਉਨਾਂ ਆਖਿਆ ਕਿ ਪਾਰਟੀ ਦੀ ਹੋਰ ਚੜ੍ਹੀਦੀ ਕਲਾ ਲਈ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਛੋਟੇ ਭਰਾ ਅਤੇ ਪੰਚਾਇੰਤ ਸੰਮਤੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਜ਼ਿਲ੍ਹਾ ਪ੍ਰੀਸਦ ਮੈਂਬਰ ਗੁਰਮੀਤ ਸਿੰਘ ਹਾਂਸ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ ਮਨਜਿੰਦਰ ਸਿੰਘ ਬਿੰਦਾ ਪ੍ਰਧਾਨ ਲਗਾਤਾਰ ਪਾਰਟੀ ਵਰਕਰਾਂ ਨਾਲ ਜੁੜੇ ਹੋਏ ਹਨ ਅਤੇ ਹਰਬੀਰ ਸਿੰਘ ਇਯਾਲੀ ਵੱਲੋਂ ਹਲਕੇ ਅੰਦਰ ਕੀਤੀਆਂ ਜਾ ਰਹੀ ਨੁੱਕੜ ਮੀਟਿੰਗਾਂ ਵਿਚ ਵਰਕਰ ਪੂਰੀ ਤਨਦੇਹੀ ਨਾਲ ਹਿੱਸਾ ਲੈ ਰਹੇ ਹਨ।
ਸ਼
ਸ਼ਾਮਿਲ ਹੋਏ ਆਗੂਆਂ ਦਾ ਭਰਵਾਂ ਸਵਾਗਤ
26-10-2026
ਸਿੱਧਵਾਂ ਬੇਟ, 25 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਨੰਬਰਦਾਰ ਹਰਿੰਦਰ ਸਿੰਘ ਕਾਕਾ ਸਲੇਮਪੁਰਾ, ਖੇਤੀਬਾੜੀ ਸਭਾ ਜੰਡੀ ਦੇ ਪ੍ਰਧਾਨ ਭਾਈ ਅਜਮੇਰ ਸਿੰਘ ਛੀਨਾਂ ਅਤੇ ਮਰਹੂਮ ਆਗੂ ਸਾਬਕਾ ਸਰਪੰਚ ਵਰਦੀਪ ਸਿੰਘ ਦੀਪਾ ਦੇ ਪੁੱਤਰ ਅਮਨਜੀਤ ਸਿੰਘ ਥਿੰਦ ਸਲੇਮਪੁਰਾ ਨੇ ਆਖਿਆ ਕਿ ਸਾਡੇ ਇਲਾਕੇ ਦੇ ਹਰਮਨ ਪਿਆਰੇ ਵਿਧਾਇਕ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪਾਰਟੀ ਹਲਕਾ ਦਾਖਾ ਅੰਦਰ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ 2027 ਦੀਆਂ ਵਿਧਾਨ ਸਭਾ ਦੀ ਚੋਣਾਂ ਦੌਰਾਣ ਵਿਧਾਇਕ ਮਨਪ੍ਰੀਤ ਸਿੰਘ ਸ਼ਾਨਦਾਰ ਜਿੱਤ ਦਰਜ ਕਰਨਗੇ। ਉਨਾਂ ਆਖਿਆ ਕਿ ਪਾਰਟੀ ਦੀ ਹੋਰ ਚੜ੍ਹੀਦੀ ਕਲਾ ਲਈ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਛੋਟੇ ਭਰਾ ਅਤੇ ਪੰਚਾਇੰਤ ਸੰਮਤੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਜ਼ਿਲ੍ਹਾ ਪ੍ਰੀਸਦ ਮੈਂਬਰ ਗੁਰਮੀਤ ਸਿੰਘ ਹਾਂਸ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ ਮਨਜਿੰਦਰ ਸਿੰਘ ਬਿੰਦਾ ਪ੍ਰਧਾਨ ਲਗਾਤਾਰ ਪਾਰਟੀ ਵਰਕਰਾਂ ਨਾਲ ਜੁੜੇ ਹੋਏ ਹਨ ਅਤੇ ਹਰਬੀਰ ਸਿੰਘ ਇਯਾਲੀ ਵੱਲੋਂ ਹਲਕੇ ਅੰਦਰ ਕੀਤੀਆਂ ਜਾ ਰਹੀ ਨੁੱਕੜ ਮੀਟਿੰਗਾਂ ਵਿਚ ਵਰਕਰ ਪੂਰੀ ਤਨਦੇਹੀ ਨਾਲ ਹਿੱਸਾ ਲੈ ਰਹੇ ਹਨ। ਉਕਤ ਪਾਰਟੀ ਆਗੂਆਂ ਨੇ ਆਖਿਆ ਕਿ ਜਦੋਂ ਤੋਂ ਵਿਧਾਇਕ ਇਯਾਲੀ ਅਤੇ ਉਨ੍ਹਾਂ ਦੇ ਪਰਿਵਾਰ ਨੇ‘ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ ਉਦੋਂ ਤੋਂ ਹੀ ਪਾਰਟੀ ਆਸ ਨਾਲੋਂ ਕਿਤੇ ਵੱਧ ਮਜ਼ਬੂਤ ਹੋ ਰਹੀ ਹੈ ਅਤੇ ਰੋਜ਼ਾਨਾ ਹੀ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਸਾਹਿਬਾਨ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਜਿਸ ਨਾਲ ਬਾਕੀ ਵਿਰੋਧੀ ਪਾਰਟੀਆਂ ਵੀ ਹੁਣ ਸੋਚਣ ਲਈ ਮਜ਼ਬੂਰ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਦਾ ਹੁਣ ਸਿਆਸੀ ਕਿਲ੍ਹਾ ਢਹਿੰਦਾ ਵਿਖਾਈ ਦੇ ਰਿਹਾ ਹੈ।