26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕੌਂਸਲ ਦੇ ਸੀਨੀ . ਉਪ ਪ੍ਰਧਾਨ ਗੁਪਤਾ ਦੀ ਗੁਰਦੁਆਰਾ ਕਮੇਟੀ ਨਾਲ ਮੀਟਿੰਗ

ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ਼੍ਰੀ ਗੁਰੂ ਅੰਗਦ ਦੇਵ ਜੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਨਾਲ ਬੈਠਕ ਕੀਤੀ ਗਈ। ਗੁਰੂਘਰ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਦੀ ਅਗਵਾਈ ’ਚ ਹਰੀਸ਼ ਗੁਪਤਾ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨ ਕੀਤਾ ਗਿਆ।

ਅਜੀਤ ਡੈਸਕ 26-10-2026
ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ਼੍ਰੀ ਗੁਰੂ ਅੰਗਦ ਦੇਵ ਜੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਨਾਲ ਬੈਠਕ ਕੀਤੀ ਗਈ। ਗੁਰੂਘਰ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਦੀ ਅਗਵਾਈ ’ਚ ਹਰੀਸ਼ ਗੁਪਤਾ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨ ਕੀਤਾ ਗਿਆ। ਜਸਪਾਲ ਸਿੰਘ ਕੰਗ ਵਲੋਂ ਹਰੀਸ਼ ਗੁਪਤਾ ਨੂੰ ਗੁਰਦੁਆਰਾ ਸਾਹਿਬ ਦੇ ਕੰਮਕਾਰਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਬਿਜਲੀ ਦੀ ਸਪਲਾਈ ਦੀਆਂ ਤਾਰਾਂ, ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਤੇ ਸੰਗਤ ਦੀ ਸਹੂਲਤ ਲਈ ਨਗਰ ਕੌਂਸਲ ਵਲੋਂ ਪਾਰਕਿੰਗ ਆਦਿ ਲਈ ਸਹਿਯੋਗ ਦੇਣ ਦੀ ਮੰਗ ਕੀਤੀ ਗਈ। ਹਰੀਸ਼ ਗੁਪਤਾ ਨੇ ਕਿਹਾ ਕਿ ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਡਿਊਟੀ ਲਗਾਉਣਗੇ। ਗੁਰੂ ਘਰ ਆਉਣ ਵਾਲੀ ਸੰਗਤ ਤੇ ਪ੍ਰਬੰਧਕ ਕਮੇਟੀ ਨੂੰ ਨਗਰ ਕੌਂਸਲ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਹੰਬੜਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਰਿਦੁਆਰ ਤੇ ਰਿਸ਼ੀਕੇਸ਼ ਦੇ ਦਰਸ਼ਨਾਂ ਲਈ ਬੱਸ ਰਵਾਨਾ ਬਜ਼ੁਰਗਾਂ ਲਈ ਸ਼... ਅਗਲੀ ਖ਼ਬਰ ਝੋਨੇ ਦੀ ਆਮਦ ਬਰਕਰਾਰ, ਲਿਫ਼ਟਿੰਗ ਪ੍ਰਕਿਰਿਆ ਵੀ ਹੋਈ ਨਿਰੰਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।