26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

7 ਗ੍ਰਾਮ ਹੈਰੋਇਨ ਸਮੇਤ ਕਾਬੂ

ਸਿੱਧਵਾਂ ਬੇਟ, 25 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਜ਼ਿਲ੍ਹਾ ਪੁਲਿਸ ਮੁਖੀ ਡਾ: ਅੰਕੁਰ ਗੁਪਤਾ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ. ਆਈ.

ਅਜੀਤ ਡੈਸਕ 26-10-2026
ਸਿੱਧਵਾਂ ਬੇਟ, 25 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਜ਼ਿਲ੍ਹਾ ਪੁਲਿਸ ਮੁਖੀ ਡਾ: ਅੰਕੁਰ ਗੁਪਤਾ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਸਥਾਨਕ ਕਸਬੇ ਦੇ ਕਿਸ਼ਨਪੁਰਾ ਚੌਂਕ ਵਿੱਚ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਸੂਚਨਾਂ ਦਿੱਤੀ ਕਿ ਸੁਰਜੀਤ ਸਿੰਘ ਪੁੱਤਰ ਬੂੜ ਸਿੰਘ ਵਾਸੀ ਭੈਣੀ ਗੁੱਜਰਾਂ ਹੈਰੋਇਨ ਵੇਚਣ ਦਾ ਆਦੀ ਹੈ ਜੋ ਅੱਜ ਵੀ ਹੈਰੋਇਨ ਵੇਚਣ ਲਈ ਸਲੇਮਪੁਰਾ ਟਿੱਬਾ ਤੋਂ ਪਿੰਡ ਭੁਮਾਲ ਨੂੰ ਜਾਂਦੀ ਸੜਕ ’ਤੇ ਸਥਿਤ ਇੱਕ ਸੀਮਿੰਟ ਵਾਲੀ ਫੈਕਟਰੀ ਕੋਲ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਉਪਰੰਤ ਹੌਲ਼ਦਾਰ ਰਮਨਦੀਪ ਸਿੰਘ ਅਤੇ ਉਸ ਦੇ ਨਾਲ ਹੋਰ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਸੁਰਜੀਤ ਸਿੰਘ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਮੁਕੱਦਮਾਂ ਦਰਜ ਕੀਤਾ ਗਿਆ।
ਪਿਛਲੀ ਖ਼ਬਰ ਹਰਿਆਣਾ ਸਰਕਾਰ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ-ਕੁਮਾਰੀ ਸ਼ੈਲਜਾ ਅਗਲੀ ਖ਼ਬਰ ਸਰਕਾਰਾਂ ਸਹਿਕਾਰੀ ਸੁਸਾਇਟੀਆਂ ਦਾ ਭੋਗ ਪਾਉਣ ਦੀ ਕਰਨ ਲੱਗੀਆਂ ਤਿਆਰੀ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।