27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁਹੱਲਾ ਗਰਜਾ ਜਗਰਾਉਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ

ਜਗਰਾਉਂ, 26 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪਵਿੱਤਰ ਪ੍ਰਕਾਸ਼ ਉਤਸਵ ਮੌਕੇ ਅੱਜ ਜਗਰਾਉਂ ਦੇ ਮੁਹੱਲਾ ਗਰਜੇ ਕਾ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਸ ਮੌਕੇ ਇਲਾਕੇ ਵਿਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ।

ਅਜੀਤ ਡੈਸਕ 27-10-2026
ਜਗਰਾਉਂ, 26 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪਵਿੱਤਰ ਪ੍ਰਕਾਸ਼ ਉਤਸਵ ਮੌਕੇ ਅੱਜ ਜਗਰਾਉਂ ਦੇ ਮੁਹੱਲਾ ਗਰਜੇ ਕਾ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਸ ਮੌਕੇ ਇਲਾਕੇ ਵਿਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਸਮਾਗਮ ਵਿੱਚ ਸ਼ਹਿਰ ਦੀਆਂ ਵੱਖ - ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਨੇਕੀ, ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਅਜਿਹੇ ਧਾਰਮਿਕ ਸਮਾਗਮ ਜਿੱਥੇ ਲੋਕਾਂ ਨੂੰ ਆਪਣੀ ਮਹਾਨ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਦੇ ਹਨ, ਉੱਥੇ ਸਮਾਜ ਵਿੱਚ ਆਪਸੀ ਪਿਆਰ, ਏਕਤਾ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੀਆਂ ਸਮੂਹ ਇਲਾਕਾ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸਤੀਸ਼ ਕੁਮਾਰ ਪੱਪੂ ਵਾਈਸ ਪ੍ਰਧਾਨ ਨਗਰ ਕੌਂਸਲ ਜਗਰਾਉਂ, ਨਰਿੰਦਰ ਸਿੰਘ ਬੀ.ਕੇ. ਗੈਸ ਸਰਵਿਸ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸੁਖਵਿੰਦਰ ਸਿੰਘ ਸਿੱਧੂ, ਸਾਜਨ ਮਲਹੋਤਰਾ, ਕੌਂਸਲਰ ਦਵਿੰਦਰ ਸਿੰਘ ਸਿੱਧੂ, ਕੌਂਸਲਰ ਵਰਿੰਦਰ ਸਿੰਘ ਕਲੇਰ, ਵਿਕਰਮ ਜੱਸੀ, ਬੌਬੀ ਕਪੂਰ, ਟੋਨੀ ਵਰਮਾ, ਸ਼ੰਟੀ ਚੋਪੜਾ, ਉਮੇਸ਼ ਦੌਧਰੀਆ, ਸੰਜੇ ਕੁਮਾਰ ਬੱਬਾ, ਰਾਹੁਲ ਦੌਧਰੀਆ, ਨਛੱਤਰ ਦੌਧਰੀਆ, ਜੀਵਨ ਦੌਧਰੀਆ, ਸੰਜੀਵ ਦੌਧਰੀਆ, ਰਿੰਕੂ ਦੌਧਰੀਆ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬੁੱਟਰ ਸੁਖਰਾਜ ਸਿੰਘ ਦੀ ਮੌਤ ’ਤੇ ਤਲਵਾੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਰਾਜਗੜ੍ਹ ’ਚ ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਤੇ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।