28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੰਤਰੀ ਸੌਂਦ ਦੀ ਅਗਵਾਈ ਹੇਠ ਐਡਵੋਕੇਟ ਜਸਪ੍ਰੀਤ ਕੌਰ ਪਰਿਵਾਰ ਸਮੇਤ ‘ ਆਪ ’ ਵਿਚ ਹੋਏ ਸ਼ਾਮਿਲ

ਬੀਜਾ, 27 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਵਿਚ ਵਿਕਾਸ ਅਤੇ ਲੋਕ-ਭਲਾਈ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿਚ ਐਡਵੋਕੇਟ ਜਸਪ੍ਰੀਤ ਕੌਰ ਆਪਣੇ ਪੂਰੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੰਤਰੀ ਸੌਂਦ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ।

ਅਜੀਤ ਡੈਸਕ 28-10-2026
ਬੀਜਾ, 27 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਵਿਚ ਵਿਕਾਸ ਅਤੇ ਲੋਕ-ਭਲਾਈ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿਚ ਐਡਵੋਕੇਟ ਜਸਪ੍ਰੀਤ ਕੌਰ ਆਪਣੇ ਪੂਰੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੰਤਰੀ ਸੌਂਦ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਐਡਵੋਕੇਟ ਜਸਪ੍ਰੀਤ ਕੌਰ ਜੋ ਖੰਨਾ ਬਾਰ ਐਸੋਸੀਏਸ਼ਨ ਦੀ ਐਗਜ਼ੈਕਟਿਵ ਮੈਂਬਰ ਹਨ, ਦੇ ਨਾਲ ਐਡਵੋਕੇਟ ਸੁਖਜੀਤ ਕੌਰ, ਗੁਰਜੀਤ ਸਿੰਘ, ਜਸਵੀਰ ਕੌਰ, ਪਰਮਜੀਤ ਕੌਰ, ਚਰਨਜੀਤ ਸਿੰਘ ਅਤੇ ਕੇਸਰ ਸਿੰਘ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਅਤੇ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਅੱਗੇ ਲੈ ਕੇ ਜਾਣਾ ਹੈ। ਮੰਤਰੀ ਸੌਂਦ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰਾਂ ਅਤੇ ਲੋਕਾਂ ਦੇ ਭਰੋਸੇ ਵਿਚ ਹੁੰਦੀ ਹੈ। ਇਸ ਮੌਕੇ ਮਨਰਾਜ ਸੌਂਦ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਓ. ਐੱਸ. ਡੀ. ਕਰੁਣ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਪੀ. ਏ. ਮਹੇਸ਼ ਕੁਮਾਰ, ਯੂਥ ਵਿੰਗ ਖੰਨਾ ਦੇ ਪ੍ਰਧਾਨ ਅਮਰਿੰਦਰ ਸਿੰਘ ਰੰਧਾਵਾ, ਦਿਲਪ੍ਰੀਤ ਬੈਨੀਪਾਲ, ਸਰਪੰਚ ਅੰਮ੍ਰਿਤਪਾਲ ਸਿੰਘ, ਪ੍ਰਧਾਨ ਹਰਦੀਪ ਸਿੰਘ ਕੁਲਾਰ, ਗੁਰਪ੍ਰੀਤ ਸਿੰਘ ਸਹੋਤਾ, ਪੰਚ ਉਪਿੰਦਰਪਾਲ ਸਿੰਘ, ਪੰਚ ਹੈਪੀ ਸਿੰਘ, ਰਵੀ ਸਹੋਤਾ ਅਤੇ ਅਮਨਦੀਪ ਸਿੰਘ ਲੇਲ ਵੀ ਹਾਜ਼ਰ ਰਹੇ।
ਪਿਛਲੀ ਖ਼ਬਰ ਖੜਗੇ ਪ੍ਰਧਾਨ ਮੰਤਰੀ ਖ਼ਿਲਾਫ਼ ਅਪਮਾਨਜਨਕ ਬਿਆਨ ਲਈ ਮੁਆਫ਼ੀ ਮੰਗਣ-ਚੰਨੀ ਅਗਲੀ ਖ਼ਬਰ ਸੁਖਬੀਰ ਫ਼ਤਹਿਗੜ੍ਹ ਸਾਹਿਬ ’ਚ 2 ਨੂੰ ਵਪਾਰੀਆਂ ਨਾਲ ਕਰਨਗੇ ਮੀਟਿੰਗ- ਭੁੱਟਾ, ਚਨਾਰਥਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।