ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਗਿੱਲ ਵਲੋਂ ਦਾਣਾ ਮੰਡੀ ਜੋਧਾਂ ਦਾ ਦੌਰਾ
ਖ਼ਰੀਦ ਤੇ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜੋਧਾਂ, 28 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸਥਿਤ ਦਾਣਾ ਮੰਡੀ ਜੋਧਾਂ ਵਿਖੇ ਅੱਜ ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਗਿੱਲ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਮੰਡੀ ਵਿਚ ਝੋਨੇ ਦੀ ਚੱਲ ਰਹੀ ਖ਼ਰੀਦ, ਸੁਚਾਰੂ ਲਿਫ਼ਟਿੰਗ ਅਤੇ ਹੋਰ ਪ੍ਰਬੰਧਾਂ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ।
ਜੋਧਾਂ, 28 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸਥਿਤ ਦਾਣਾ ਮੰਡੀ ਜੋਧਾਂ ਵਿਖੇ ਅੱਜ ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਗਿੱਲ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਮੰਡੀ ਵਿਚ ਝੋਨੇ ਦੀ ਚੱਲ ਰਹੀ ਖ਼ਰੀਦ, ਸੁਚਾਰੂ ਲਿਫ਼ਟਿੰਗ ਅਤੇ ਹੋਰ ਪ੍ਰਬੰਧਾਂ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ। ਮੰਡੀ ਫੇਰੀ ਦੌਰਾਨ ਚੇਅਰਮੈਨ ਗਿੱਲ ਨੇ ਉੱਥੇ ਮੌਜੂਦ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਸੁਚੱਜੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਮੰਡੀ ਵਿੱਚ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਾਹਮਣੇ ਆਈਆਂ ਕੁਝ ਛੋਟੀਆਂ-ਮੋਟੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਚੇਅਰਮੈਨ ਨੇ ਮੌਕੇ ‘ਤੇ ਹੀ ਮੌਜੂਦ ਫੂਡ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਇਨ੍ਹਾਂ ਮੁਸ਼ਕਲਾਂ ਦਾ ਤੁਰੰਤ ਅਤੇ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਆਖਿਆ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਪ੍ਰਕਿਰਿਆ ਦੌਰਾਨ ਅੰਨਦਾਤੇ ਨੂੰ ਕਿਸੇ ਵੀ ਕਿਸਮ ਦੀ ਖੱਜ਼ਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੁਚੱਜੀ ਲਿਫ਼ਟਿੰਗ ਅਤੇ ਬਾਰਦਾਨੇ ਦੇ ਮੁਕੰਮਲ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਆਖਿਆ। ਚੇਅਰਮੈਨ ਗਿੱਲ ਨੇ ਦਾਣਾ ਮੰਡੀ ਜੋਧਾਂ ਵਿੱਚ ਚੱਲ ਰਹੇ ਝੋਨੇ ਦੇ ਸੀਜ਼ਨ ਦੇ ਕੰਮਕਾਜ ’ਤੇ ਪੂਰਨ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਤੱਕ ਮੰਡੀ ਵਿੱਚ ਸੀਜ਼ਨ ਦਾ ਕੰਮ ਬਹੁਤ ਹੀ ਤਸ਼ੱਲੀਬਖ਼ਸ਼ ਢੰਗ ਨਾਲ ਚੱਲ ਰਿਹਾ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਵੱਡੀ ਦਿੱਕਤ ਨਹੀਂ ਆ ਰਹੀ। ਉਨ੍ਹਾਂ ਆਖਿਆ ਕਿ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਨੂੰ ਚੁੱਕਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਇਲਾਵਾ ਤਪਿੰਦਰ ਸਿੰਘ, ਆੜ੍ਹਤੀ ਰਵਿੰਦਰ ਸਿੰਘ ਰਾਣਾ, ਰਾਕੇਸ਼ ਕੁਮਾਰ, ਗਗਨਦੀਪ ਸਿੰਘ, ਇਕਬਾਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।