ਹੰਬੜਾਂ ਪੁਲਿਸ ਪਾਰਟੀ ਨੇ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ
ਹੰਬੜਾਂ, 29 ਅਕਤੂਬਰ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਥਾਣਾ ਲਾਡੋਵਾਲ ਅਧੀਨ ਪੈਂਦੀ ਪੁਲਿਸ ਚੌਂਕੀ ਹੰਬੜਾਂ ਦੀ ਪੁਲਿਸ ਪਾਰਟੀ ਵਲੋਂ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਚੌਂਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਹੰਬੜਾਂ ’ਚ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਤੇ ਉਨ੍ਹਾਂ ਤੋਂ ਸਖ਼ਤੀ ਨਾਲ ਕੀਤੀ ਪੁੱਛਗਿੱਛ ਉਪਰੰਤ ਤਲਾਸ਼ੀ ਲੈਣ ’ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ।
ਅਜੀਤ ਡੈਸਕ
30-10-2026