01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਅੱਖਾਂ ਅਤੇ ਦੰਦਾਂ ਦਾ ਚੈੱਕਅੱਪ ਕੈਂਪ ਲਗਾਇਆ

ਰਾਏਕੋਟ, 31 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਸਕੂਲ ਕੈਂਪਸ ਵਿਚ ਅੱਖਾਂ ਅਤੇ ਦੰਦਾਂ ਦਾ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਨਾ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ।

ਅਜੀਤ ਡੈਸਕ 01-11-2026
ਰਾਏਕੋਟ, 31 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਸਕੂਲ ਕੈਂਪਸ ਵਿਚ ਅੱਖਾਂ ਅਤੇ ਦੰਦਾਂ ਦਾ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਨਾ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਅੱਖਾਂ ਦੇ ਮਾਹਿਰ ਡਾ.ਰੋਹਿਤ ਸ਼ਰਮਾ ਅਤੇ ਦੰਦਾਂ ਦੇ ਮਾਹਿਰ ਡਾ.ਅਮਨਦੀਪ ਕੌਰ ਨੇ ਵਿਦਿਆਰਥੀਆਂ ਦੀ ਜਾਂਚ ਕੀਤੀ। ਡਾਕਟਰਾਂ ਵਲੋਂ ਜਮਾਤ ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਹਰ ਵਿਦਿਆਰਥੀ ਦੀਆਂ ਅੱਖਾਂ ਅਤੇ ਦੰਦਾਂ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਨੂੰ ਸਹੀ ਦੇਖਭਾਲ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਖਾਂ ਸਾਡੇ ਸਰੀਰ ਦਾ ਬਹੁਤ ਮਹੱਤਵਪੂਰਨ ਅੰਗ ਹਨ, ਇਸ ਲਈ ਇੰਨ੍ਹਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਇਸੇ ਤਰ੍ਹਾਂ ਦੰਦਾਂ ਦੀ ਸਫ਼ਾਈ ਵੀ ਚੰਗੀ ਸਿਹਤ ਲਈ ਬਹੁਤ ਅਹਿਮ ਹੈ।ਡਾਕਟਰਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਦੰਦ ਸਾਫ਼ ਕਰਨ, ਸੰਤੁਲਿਤ ਭੋਜਨ ਖਾਣ, ਜ਼ਿਆਦਾ ਮਿੱਠੀਆਂ ਚੀਜ਼ਾਂ ਤੋਂ ਪ੍ਰਹੇਜ਼ ਕਰਨ ਅਤੇ ਅੱਖਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਸਕੂਲ ਦੀਆਂ ਮੁੱਖ ਤਰਜੀਹਾਂ ਵਿਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ। ਅਜਿਹੇ ਸਿਹਤ ਜਾਂਚ ਕੈਂਪ ਵਿਦਿਆਰਥੀਆਂ ਵਿਚ ਸਫ਼ਾਈ ਅਤੇ ਸਿਹਤ ਸੰਭਾਲ ਦੀਆਂ ਚੰਗੀਆਂ ਆਦਤਾਂ ਵਿਕਸਿਤ ਕਰਨ ਵਿਚ ਮਦਦਗਾਰ ਸਾਬਿਤ ਹੁੰਦੇ ਹਨ। ਅਖ਼ੀਰ ਵਿਚ ਸਕੂਲ ਪ੍ਰਬੰਧਕਾਂ ਵਲੋਂ ਡਾਕਟਰਾਂ ਦਾ ਧੰਨਵਾਦ ਕੀਤਾ ਗਿਆ। ਇਸ ਕੈਂਪ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਸਿਹਤ ਦੀ ਮਹੱਤਤਾ ਸਮਝਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਕਾਂਗਰਸ ਦੀ ਸੰਗਰੂਰ ਰੈਲੀ ਸੰਬੰਧੀ ਰਾਣਾ ਗੁਰਜੀਤ ਸਿੰਘ ਵਲੋਂ ਲੁਧਿਆਣਾ ਦਿਹਾਤੀ ਅਹੁਦੇਦਾਰਾਂ-ਹਲਕਾ ਇੰਚਾਰਜਾਂ ਨਾਲ ਮੀਟਿੰ... ਅਗਲੀ ਖ਼ਬਰ ਸ਼ਾਂਤਮਈ ਧਰਨਾ ਦੇ ਰਹੇ ਆਗੂਆਂ ਤੇ ਲੋਕਾਂ ਉੱਪਰ 307 ਦਾ ਪਰਚਾ ਦਰਜ ਕਰਨਾ ਨਿੰਦਣਯੋਗ-ਰਾਜੀਵ ਲਵਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।