01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਖੁਸ਼ਵੀਰ ਸਿੰਘ ਦੇਹੜਕਾ ਸਰਕਲ ਮੱਲ੍ਹਾ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਨਿਯੁਕਤ

ਹਠੂਰ, 31 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਦੇਹੜਕੇ ਦੇ ਨੌਜਵਾਨ ਆਗੂ ਖੁਸ਼ਵੀਰ ਸਿੰਘ ਦੇਹੜਕਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਮੱਲ੍ਹਾ ਦੇ ਆਈ. ਟੀ.

ਅਜੀਤ ਡੈਸਕ 01-11-2026
ਹਠੂਰ, 31 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਦੇਹੜਕੇ ਦੇ ਨੌਜਵਾਨ ਆਗੂ ਖੁਸ਼ਵੀਰ ਸਿੰਘ ਦੇਹੜਕਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਮੱਲ੍ਹਾ ਦੇ ਆਈ.ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਖੁਸ਼ਵੀਰ ਸਿੰਘ ਦੇਹੜਕਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੁਸ਼ਵੀਰ ਸਿੰਘ ਦੇਹੜਕਾ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਸਰਗਰਮੀਆਂ ਵਿੱਚ ਲਗਾਤਾਰ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਸ਼ਮੂਲੀਅਤ ਨਾਲ ਆਈ.ਟੀ. ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਵਿਵਸਥਿਤ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਖੁਸ਼ਵੀਰ ਸਿੰਘ ਦੇਹੜਕਾ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਸਰਪੰਚ ਜਸਵੀਰ ਸਿੰਘ ਦੇਹੜਕਾ, ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਚੱਕਰ, ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਪ੍ਰੀਤਮ ਸਿੰਘ ਫੌਜੀ, ਅਵਤਾਰ ਸਿੰਘ ਸਿੱਧੂ, ਅਜਮੇਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਭੱਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਬੁਜਰਗ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ ਅਗਲੀ ਖ਼ਬਰ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 70 ਸਾਲਾ ਬਜ਼ੁਰਗ ਔਰਤ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।