ਪਿੰਡ ਐਤੀਆਣਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਠੇਕੇਦਾਰ ਨੇ ਕੀਤਾ ਰਵਾਨਾ ਮਾਨ ਸਰਕਾਰ ਦੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ-ਵਿਧਾਇਕ ਹਾਕਮ ਸਿੰਘ ਠੇਕੇਦਾਰ
ਹਲਵਾਰਾ, 1 ਨਵੰਬਰ (ਮਨਦੀਪ ਸਿੰਘ ਉੱਭੀ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸਕੀਮ ਤਹਿਤ ਪਿੰਡ ਐਤੀਆਣਾ ਤੋਂ ਸ਼ਰਧਾਲੂਆਂ ਦੀ ਤੀਜੀ ਬੱਸ ਸ਼ਰਧਾ ਤੇ ਉਤਸ਼ਾਹ ਨਾਲ ਰਵਾਨਾ ਕੀਤੀ ਗਈ। ਇਸ ਮੌਕੇ ਪਿੰਡ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਤੇ ਸ਼ਰਧਾਲੂਆਂ ਨੇ ਧਾਰਮਿਕ ਯਾਤਰਾ ’ਤੇ ਜਾਣ ਲਈ ਭਾਰੀ ਉਤਸ਼ਾਹ ਦਿਖਾਇਆ।
ਐਤੀਆਣਾ ਤੋਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕਰਨ ਸਮੇਂ ਹਰੀ ਝੰਡੀ ਦਿੰਦੇ ਹੋਏ ਵਿਧਾਇਕ ਹਾਕਮ ਸਿੰਘ ਠੇਕੇਦਾਰ ਨਾਲ ਸੁਸਾਇਟੀ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ ਤੇ ਹੋਰ। ਤਸਵੀਰ: ਮਨਦੀਪ ਸਿੰਘ ਉੱਭੀ
02-11-2026