ਪੁਲਿਸ ਵਲੋਂ 45 ਪੇਟੀਆਂ ਸ਼ਰਾਬ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਹਠੂਰ, 1 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਵਲੋਂ ਦੋ ਮੁਲਜ਼ਮਾਂ ਨੂੰ 45 ਪੇਟੀਆਂ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਨੰਬਰ 188 ਮਿਤੀ 31-11-26 ਅ/ਧ 61,78(2)-1-14 ਐਕਟ ਤਹਿਤ ਥਾਣਾ ਹਠੂਰ ਵਿਖੇ ਮੁਲਜ਼ਮ ਜਸਵਿੰਦਰ ਸਿੰਘ ਉਰਫ਼ ਛਿੰਦਾ ਪੁੱਤਰ ਜਸਪਾਲ ਸਿੰਘ ਵਾਸੀ ਮਹੱਲਾ ਗੁਰੂ ਨਾਨਕਪੁਰਾ ਰਾਏਕੋਟ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਕਾਲਸਾਂ ਪਿੰਡ ਲੱਖਾ ਤੋਂ ਸਮੇਤ ਕਾਰ ਨੰਬਰ ਪੀ.
ਹਠੂਰ, 1 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਵਲੋਂ ਦੋ ਮੁਲਜ਼ਮਾਂ ਨੂੰ 45 ਪੇਟੀਆਂ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਨੰਬਰ 188 ਮਿਤੀ 31-11-26 ਅ/ਧ 61,78(2)-1-14 ਐਕਟ ਤਹਿਤ ਥਾਣਾ ਹਠੂਰ ਵਿਖੇ ਮੁਲਜ਼ਮ ਜਸਵਿੰਦਰ ਸਿੰਘ ਉਰਫ਼ ਛਿੰਦਾ ਪੁੱਤਰ ਜਸਪਾਲ ਸਿੰਘ ਵਾਸੀ ਮਹੱਲਾ ਗੁਰੂ ਨਾਨਕਪੁਰਾ ਰਾਏਕੋਟ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਕਾਲਸਾਂ ਪਿੰਡ ਲੱਖਾ ਤੋਂ ਸਮੇਤ ਕਾਰ ਨੰਬਰ ਪੀ.ਬੀ. 11 ਡੀ.ਬੀ. 4639 ਮਾਰਕਾ ਬਰੀਜਾ ਦੇ ਗ੍ਰਿਫ਼ਤਾਰ ਕੀਤਾ ਹੈ। ਜਿਨਾਂ ਕੋਲੋੋਂ 45 ਪੇਟੀਆਂ ਸ਼ਰਾਬ ( 540 ਬੋਤਲਾਂ) ਬਰਾਮਦ ਕੀਤੀਆਂ ਗਈਆਂ ਹਨ। ਇਕ ਮੁਲਜ਼ਮ ਪ੍ਰਗਟ ਸਿੰਘ ਪੁੱਤਰ ਭੋਪਾਲ ਸਿੰਘ ਬਾਸੀ ਪਿੰਡ ਸੀਲੋਆਣੀ ਫਰਾਰ ਹੈ, ਜਿਸ ਨੂੰ ਜਲਦੀ ਹੀ ਕਾਬੂ ਕੀਤਾ ਜਾਵੇਗਾ।