03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰੂ ਨਾਨਕ ਸਕੂਲ ਦੇ ਵਿਦਿਆਰਥੀ ਸਹੋਦਿਆ ਇੰਗਲਿਸ਼ ਫੈਸਟ ’ਚ ਮੋਹਰੀ

ਮੁੱਲਾਂਪੁਰ-ਦਾਖਾ, 2 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਦੇ ਇੰਗਲਿਸ਼ ਫੈਸਟ ਵਿਚ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਮਨਰੂਪ ਕੌਰ ਰੀਸਾਈਕਲਿੰਗ ਸ਼੍ਰੇਣੀ ਵਿਚ ਪਹਿਲਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 03-11-2026
ਮੁੱਲਾਂਪੁਰ-ਦਾਖਾ, 2 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਦੇ ਇੰਗਲਿਸ਼ ਫੈਸਟ ਵਿਚ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਮਨਰੂਪ ਕੌਰ ਰੀਸਾਈਕਲਿੰਗ ਸ਼੍ਰੇਣੀ ਵਿਚ ਪਹਿਲਾ ਸਥਾਨ ਹਾਸਲ ਕੀਤਾ। ਗੁਰਲੀਨ ਕੌਰ ਤੇ ਏਕਮਰੂਪ ਕੌਰ ਕੈਨਵਸ ਪੇਂਟਿੰਗ ਵਿਚ ਦੂਸਰਾ ਸਥਾਨ ਲਿਆ। ਸਟੋਰੀ ਟੈਲਿੰਗ ਮੁਕਾਬਲੇ ਵਿੱਚ ਸਾਂਝਪ੍ਰੀਤ ਕੌਰ ਦੂਸਰਾ ਸਥਾਨ ਹਾਸਲ ਕੀਤਾ। ਸਹੋਦਿਆ ਸਕੂਲ ਇੰਗਲਿਸ਼ ਫੈਸਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਮੈਡਮ ਜਸਵੀਰ ਕੌਰ ਗਰੇਵਾਲ, ਹੋਰ ਅਧਿਆਪਕਾਂ ਵਲੋਂ ਸਨਮਾਨ ਕੀਤਾ ਗਿਆ।ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੈਡਮ ਗਰੇਵਾਲ ਕਿਹਾ ਕਿ ਅਜਿਹੀਆਂ ਸਰਗਰਮੀਆਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਵਿੱਚ ਹੌਸਲਾ, ਸੋਚਣ ਸ਼ਕਤੀ, ਨਿਡਰਤਾ, ਮੁਸ਼ਕਿਲਾਂ ਦਾ ਸਾਹਮਣਾ ਕਰਨ ਵਰਗੇ ਗੁਣ ਪੈਦਾ ਹੁੰਦੇ ਹਨ ਅਤੇ ਕੁਝ ਨਵਾਂ ਸਿੱਖਣ ਨੂੰ ਮਿਲਦਾ ਹੈ। ਜ਼ਿਕਰਯੋਗ ਹੈ ਕਿ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਦੇ ਵਿਦਿਆਰਥੀਆਂ ਦਾ ਖੇਡਾਂ ਦੇ ਨਾਲ ਪੜ੍ਹਾਈ ਵਿਚ ਬੜਾ ਸ਼ਾਨਦਾਰ ਨਤੀਜਾ ਹੈ।
ਪਿਛਲੀ ਖ਼ਬਰ ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਗ਼ਦਰੀ ਬਾਬਾ ਚੰਨਣ ਸਿੰਘ ਖੰਗੂੜਾ ਦੇ ਪਿੰਡ ਐਤੀਆਣਾ ਲਈ ਪਾਏ ਯੋਗਦਾਨ ਨੂੰ ਦਰਸਾਉਂਦੀ ਕਿਤਾਬ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।