ਸਰਦਾਰ ਹਰੀ ਸਿੰਘ ਨਲੂਆ ਚੌਂਕ ਨੂੰ ਟੈਂਪੂ ਨੇ ਮਾਰੀ ਟੱਕਰ, ਬਾਊਂਡਰੀ ਪੂਰੀ ਢਹਿ-ਢੇਰੀ ਹੋਈ
ਰਾਏਕੋਟ, 2 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਬੀਤੀ ਰਾਤ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਰਾਏਕੋਟ ਵਿਖੇ ਸਥਿਤ ਸਰਦਾਰ ਹਰੀ ਸਿੰਘ ਨਲੂਆ ਚੌਂਕ ਨੂੰ ਤੇਜ਼ ਰਫ਼ਤਾਰ ਟੈਂਪੂ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਸ਼ਹਿਰ ਦੇ ਪ੍ਰਮੁੱਖ ਸਰਦਾਰ ਹਰੀ ਸਿੰਘ ਨਲੂਆ ਚੌਂਕ ਵਿਚ ਸਥਾਪਿਤ ਬੁੱਤ ਦੀ ਬਾਊਂਡਰੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ। ਇਸ ਹਾਦਸੇ ਦੌਰਾਨ ਕਿਸੇ ਜਾਨੀ ਨੁਕਸਾਨ ਦਾ ਬਚਾ ਰਿਹਾ ਪਰ ਬੁੱਤ ਦੀ ਬਾਊਂਡਰੀ ਨੂੰ ਵੱਡਾ ਨੁਕਸਾਨ ਪੁੱਜਿਆ ਹੈ।
ਅਜੀਤ ਡੈਸਕ
03-11-2026