03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਹਲਵਾਰਾ, 2 ਨਵੰਬਰ (ਮਨਦੀਪ ਸਿੰਘ ਉੱਭੀ) ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੁਧਾਰ ਦੀ ਪੁਲਿਸ ਨੇ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਸੁਧਾਰ ਦੇ ਐੱਸ.

ਅਜੀਤ ਡੈਸਕ 03-11-2026
ਹਲਵਾਰਾ, 2 ਨਵੰਬਰ (ਮਨਦੀਪ ਸਿੰਘ ਉੱਭੀ) ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੁਧਾਰ ਦੀ ਪੁਲਿਸ ਨੇ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਸੁਧਾਰ ਦੇ ਐੱਸ.ਐੱਚ.ਓ. ਰਾਜਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਹਲਵਾਰਾ ਏਅਰਪੋਰਟ ਰੋਡ ’ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਆਪਣੀ ਜੇਬ ਵਿਚੋਂ ਇਕ ਲਿਫ਼ਾਫ਼ੀ ਕੱਢ ਕੇ ਸੁੱਟ ਦਿੱਤੀ ਅਤੇ ਮੌਕੇ ਤੋਂ ਖਿਸਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਦੀ ਪਛਾਣ ਸਤਨਾਮ ਸਿੰਘ ਵਾਸੀ ਹਲਵਾਰਾ ਵਜੋਂ ਹੋਈ। ਪੁਲਿਸ ਵਲੋਂ ਸੁੱਟੀ ਗਈ ਲਿਫ਼ਾਫ਼ੀ ਦੀ ਜਾਂਚ ਕਰਨ ’ਤੇ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਨੌਜਵਾਨ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਇਸ ਮਾਮਲੇ ਦੀ ਤਫ਼ਤੀਸ਼ ਥਾਣੇਦਾਰ ਕੁਲਦੀਪ ਸਿੰਘ ਵਲੋਂ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਐਂਡ ਚੰਡੀਗੜ੍ਹ ਯੂਨੀਅਨ ਆਫ਼ ਜਰਨਲਿਸਟਸ ਦੇ ਆਗੂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਨਤਮਸਤਕ ਹੋਏ ਅਗਲੀ ਖ਼ਬਰ ਕਿੰਗਜ਼ਵੇ ਗਲੋਬਲ ਸਕੂਲ ਦਾ ਦੋ ਰੋਜ਼ਾ ਖੇਡ ਮੇਲਾ ਸਮਾਪਤ ਪਹਿਲੇ ਸਾਲ ਹੀ ਬੱਚਿਆਂ ਨੇ ਰਚਿਆ ਇਤਿਹਾਸ- ਪ੍ਰਧਾਨ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।