04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਰੇਨ, ਟੈਂਪੂ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ, 2 ਵਿਅਕਤੀ ਗੰਭੀਰ ਜ਼ਖ਼ਮੀ

ਰਾਏਕੋਟ, 3 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪੈਂਦੇ ਪਿੰਡ ਜਲਾਲਦੀਵਾਲ ਦੇ ਬੱਸ ਅੱਡੇ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇਕ ਕਰੇਨ, ਇੱਕ ਟੈਂਪੂ (ਕੈਂਟਰ) ਅਤੇ ਇੱਕ ਕੀਆ ਗੱਡੀ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਪ੍ਰਾਪਤ ਜਾਣਕਾਰੀ ਅਨੁਸਾਰ ਟੈਂਪੂ ਕੈਂਟਰ ਨੰਬਰ ਐੱਚ.

ਅਜੀਤ ਡੈਸਕ 04-11-2026
ਰਾਏਕੋਟ, 3 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪੈਂਦੇ ਪਿੰਡ ਜਲਾਲਦੀਵਾਲ ਦੇ ਬੱਸ ਅੱਡੇ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇਕ ਕਰੇਨ, ਇੱਕ ਟੈਂਪੂ (ਕੈਂਟਰ) ਅਤੇ ਇੱਕ ਕੀਆ ਗੱਡੀ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਪ੍ਰਾਪਤ ਜਾਣਕਾਰੀ ਅਨੁਸਾਰ ਟੈਂਪੂ ਕੈਂਟਰ ਨੰਬਰ ਐੱਚ.ਆਰ. 58 ਬੀ 7708, ਜਿਸ ਨੂੰ ਅਨਿਲ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਕਾਲੇ ਰਾਵਣ (ਹਿਸਾਰ) ਚਲਾ ਰਿਹਾ ਸੀ, ਕਰੇਨ ਨੰਬਰ ਪੀਬੀ 11 ਬੀ.ਯੂ. 0919, ਜਿਸ ਨੂੰ ਬਲਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮਟੋਲਾ ਬਟਾਣਾ (ਗੁਰਦਾਸਪੁਰ) ਚਲਾ ਰਿਹਾ ਸੀ ਅਤੇ ਕੀਆ ਗੱਡੀ ਨੰਬਰ ਪੀਬੀ 19 ਵੀ 3077, ਜਿਸ ਨੂੰ ਵਰਿੰਦਰ ਕੁਮਾਰ ਪੁੱਤਰ ਪ੍ਰਵੀਨ ਕੁਮਾਰ ਵਾਸੀ-ਤਪਾ ਚਲਾ ਰਿਹਾ ਸੀ, ਦਰਮਿਆਨ ਜ਼ਬਰਦਸਤ ਟੱਕਰ ਹੋਈ, ਜਦਕਿ ਟੱਕਰ ਐਨੀ ਜ਼ਬਰਦਸਤ ਸੀ ਕਿ ਤਿੰਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਟੈਂਪੂ ਚਾਲਕ ਦਾ ਡਰਾਈਵਰ ਅਤੇ ਕੰਡਕਟਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿੰਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਅਤੇ ਰਾਹਗੀਰਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਵਾਹਨਾਂ ਵਿਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਰਾਏਕੋਟ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਂਕੀ ਜਲਾਲਦੀਵਾਲ ਦੇ ਮੁਲਾਜ਼ਮ ਮੌਕੇ ’ਤੇ ਪੁੱਜੇ, ਜਿੰਨ੍ਹਾਂ ਵਲੋਂ ਤਿੰਨੋਂ ਵਾਹਨਾਂ ਨੂੰ ਸੜਕ ਦੀ ਸਾਈਡ ’ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ ਅਤੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ।
ਪਿਛਲੀ ਖ਼ਬਰ ਡਾ. ਅਮਰਪ੍ਰੀਤ ਸਿੰਘ ਦਿਓਲ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਮੈਡੀਕਲ ਪ੍ਰੈਕਟਿਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।