04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਐੱਸ. ਡੀ .ਐੱਮ. ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਅਧਿਕਾਰੀਆਂ ਨਾਲ ਮੀਟਿੰਗ

ਰਾਏਕੋਟ, 3 ਨਵੰਬਰ (ਸੁਸ਼ੀਲ)- ਸਬ-ਡਿਵੀਜ਼ਨ ਰਾਏਕੋਟ ਅੰਦਰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਮੁਕੰਮਲ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਇਸ ਸੰਬੰਧੀ ਐੱਸ.

ਅਜੀਤ ਡੈਸਕ 04-11-2026
ਰਾਏਕੋਟ, 3 ਨਵੰਬਰ (ਸੁਸ਼ੀਲ)- ਸਬ-ਡਿਵੀਜ਼ਨ ਰਾਏਕੋਟ ਅੰਦਰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਮੁਕੰਮਲ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਇਸ ਸੰਬੰਧੀ ਐੱਸ. ਡੀ. ਐੱਮ. ਰਾਏਕੋਟ ਖੁਸ਼ਪ੍ਰੀਤ ਸਿੰਘ ਵਲੋਂ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਲਾਕੇ ਵਿਚ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ ਗਈ। ਐੱਸ. ਡੀ. ਐੱਮ. ਖੁਸ਼ਪ੍ਰੀਤ ਸਿੰਘ ਨੇ ਸਮੂਹ ਨੋਡਲ ਅਧਿਕਾਰੀਆਂ, ਖੇਤੀਬਾੜੀ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਿਦਾਇਤ ਦਿੱਤੀ ਕਿ ਫੀਲਡ ਵਿਚ ਲਗਾਤਾਰ ਦੌਰੇ ਵਧਾਏ ਜਾਣ ਤਾਂ ਜੋ ਕਿਸੇ ਵੀ ਥਾਂ ਅੱਗ ਲੱਗਣ ਦੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਰੋਕਥਾਮ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਲਈ ਜਿੱਥੇ ਕਾਨੂੰਨੀ ਕਾਰਵਾਈ ਜ਼ਰੂਰੀ ਹੈ, ਉੱਥੇ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਬਾਰੇ ਜਾਣਕਾਰੀ ਦੇਣ ਦਾ ਕੰਮ ਵੀ ਜ਼ਮੀਨੀ ਪੱਧਰ ‘ਤੇ ਜਾਰੀ ਰੱਖਿਆ ਜਾਵੇ। ਇਸ ਮੌਕੇ ਨਾਇਬ ਤਹਿਸੀਲਦਾਰ ਪਰਮਿੰਦਰ ਸਿੰਘ, ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਇੰਸਪੈਕਟਰ ਹੀਰਾ ਸਿੰਘ, ਖੇਤੀਬਾੜੀ ਅਫ਼ਸਰ ਸੁਧਾਰ ਨੀਰਜ ਕੁਮਾਰ, ਖੇਤੀਬਾੜੀ ਅਫ਼ਸਰ ਪੱਖੋਵਾਲ ਗਗਨਦੀਪ ਕੌਰ ਤੇ ਰਿਦਮ ਕਟਰਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਹਾਜ਼ਰ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਖੇਤਰ ਵਿੱਚ ਨਿਗਰਾਨੀ ਟੀਮਾਂ ਪੂਰੀ ਤਰ੍ਹਾਂ ਚੌਕਸ ਰਹਿਣਗੀਆਂ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਦੌਰਾਨ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ... ਅਗਲੀ ਖ਼ਬਰ ਡਾ. ਅਮਰਪ੍ਰੀਤ ਸਿੰਘ ਦਿਓਲ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।