05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵੱਧ ਰਹੀ ਨੇ ਮਹਿੰਗਾਈ ਨੇ ਫਿੱਕਾ ਕੀਤਾ ਤਿਉਹਾਰਾਂ ਦਾ ਰੰਗ

ਰਾਏਕੋਟ, 4 ਨਵੰਬਰ (ਸੁਸ਼ੀਲ)- ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੌਰਾਨ ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਕੀਮਤਾਂ ’ਚ ਆਏ ਭਾਰੀ ਉਛਾਲ ਨੇ ਆਮ ਲੋਕਾਂ ਖਾਸਕਰ ਗ਼ਰੀਬ ਪਰਿਵਾਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਬਾਜ਼ਾਰਾਂ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੇ ਰੇਟ ਅਸਮਾਨ ਛੂਹ ਰਹੇ ਹਨ, ਜਿਸ ਕਾਰਨ ਤਿਉਹਾਰਾਂ ਦੀ ਰੌਣਕ ਮਹਿੰਗਾਈ ਦੀ ਭੇਟ ਚੜ੍ਹਦੀ ਨਜ਼ਰ ਆ ਰਹੀ ਹੈ।

ਚੇਅਰਮੈਨ ਏਵੰਤ ਜੈਨ 05-11-2026
ਰਾਏਕੋਟ, 4 ਨਵੰਬਰ (ਸੁਸ਼ੀਲ)- ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੌਰਾਨ ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਕੀਮਤਾਂ ’ਚ ਆਏ ਭਾਰੀ ਉਛਾਲ ਨੇ ਆਮ ਲੋਕਾਂ ਖਾਸਕਰ ਗ਼ਰੀਬ ਪਰਿਵਾਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਬਾਜ਼ਾਰਾਂ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੇ ਰੇਟ ਅਸਮਾਨ ਛੂਹ ਰਹੇ ਹਨ, ਜਿਸ ਕਾਰਨ ਤਿਉਹਾਰਾਂ ਦੀ ਰੌਣਕ ਮਹਿੰਗਾਈ ਦੀ ਭੇਟ ਚੜ੍ਹਦੀ ਨਜ਼ਰ ਆ ਰਹੀ ਹੈ। ਜ਼ਿਕਰਯੋਗ ਹੈ ਕਿ ਰੋਜ਼ਾਨਾ ਘਰੇਲੂ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਵਸਤਾਂ, ਜਿਵੇਂ ਕਿ ਸਰ੍ਹੋਂ ਦਾ ਤੇਲ, ਰਿਫਾਇੰਡ, ਰਾਸ਼ਨ ਸਮੱਗਰੀ ਤੇ ਚੀਨੀ ਦੇ ਭਾਵਾਂ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਜ਼ਬਰਦਸਤ ਤੇਜ਼ੀ ਦਰਜ ਕੀਤੀ ਗਈ ਹੈ। ਤਿਉਹਾਰੀ ਸੀਜ਼ਨ ਵਿਚ ਖਾਸ ਕਰਕੇ ਚੀਨੀ ਦਾ ਭਾਅ ਵੱਧ ਕੇ 65-70 ਰੁਪਏ ਪ੍ਰਤੀ ਕਿੱਲੋ ਦੇ ਕਰੀਬ ਪਹੁੰਚ ਚੁੱਕਾ ਹੈ, ਰਿਫਾਇੰਡ ਤੇ ਸਰੋਂ ਦੇ ਤੇਲ ਦਾ ਭਾਅ ਜੋ ਕੁਝ ਦਿਨ ਪਹਿਲਾਂ 150-160 ਰੁਪਏ ਪ੍ਰਤੀ ਲੀਟਰ ਚੱਲ ਰਿਹਾ ਸੀ ਹੁਣ ਉਸ ਦੇ ਰੇਟ 200 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਚੁੱਕੇ ਹੈ। ਚੀਨੀ ਅਤੇ ਖਾਣ ਵਾਲੇ ਤੇਲ ਮਹਿੰਗੇ ਹੋਣ ਦਾ ਸਿੱਧਾ ਅਸਰ ਮਠਿਆਈਆਂ ਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ’ਤੇ ਪੈ ਰਿਹਾ ਹੈ। ਤਿਉਹਾਰਾਂ ਮੌਕੇ ਘਰਾਂ ਵਿਚ ਮਠਿਆਈਆਂ ਬਣਾਉਣ ਜਾਂ ਬਾਜ਼ਾਰੋਂ ਖ਼ਰੀਦਣ ਦੀ ਪ੍ਰੰਪਰਾ ਹੈ, ਪਰ ਰੇਟ ਵਧਣ ਕਾਰਨ ਮਠਿਆਈਆਂ ਆਮ ਤੇ ਮੱਧਮ ਵਰਗੀ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਪਹਿਲਾਂ ਹੀ ਘਰੇਲੂ ਖ਼ਰਚੇ ਸੰਭਾਲਣੇ ਔਖੇ ਹੋਏ ਪਏ ਸਨ, ਉੱਥੇ ਹੀ ਤਿਉਹਾਰਾਂ ਦੇ ਦਿਨਾਂ ਵਿਚ ਜ਼ਰੂਰੀ ਵਸਤਾਂ ਦੇ ਰੇਟ ਵਧਣ ਨਾਲ ਉਨ੍ਹਾਂ ਦੇ ਘਰੇਲੂ ਬਜਟ ਪੂਰੀ ਤਰ੍ਹਾਂ ਹਿੱਲ ਗਏ ਹਨ, ਜਿਸ ਦੇ ਚੱਲਦਿਆਂ ਤਿਉਹਾਰਾਂ ਦਾ ਸੀਜਨ ਹੋਣ ਦੇ ਬਾਵਜੂਦ ਬਜ਼ਾਰ ਸੁੰਨੇ ਦਿਖਾਈ ਦੇ ਰਹੇ ਹਨ। ਇਸ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਰਾਏਕੋਟ ਕਰਿਆਨਾ ਐਸੋਸੀਏਸ਼ਨ ਦੇ ਚੇਅਰਮੈਨ ਏਵੰਤ ਜੈਨ ਨੇ ਕਿਹਾ ਕਿ ਘਰੇਲੂ ਸਮਾਨ ਦੀਆਂ ਵੱਧਦੀਆਂ ਕੀਮਤਾਂ ਨੇ ਆਮ ਜਨਤਾ ਦੇ ਨਾਲ-ਨਾਲ ਦੁਕਾਨਦਾਰਾਂ ਦੇ ਕਾਰੋਬਾਰ ’ਤੇ ਵੀ ਮਾੜਾ ਅਸਰ ਪਾਇਆ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਨਿੱਤ ਵਰਤੋਂ ਵਾਲੀਆਂ ਵਸਤਾਂ ਅਤੇ ਰਾਸ਼ਨ ਸਮੱਗਰੀ ਦੀਆਂ ਕੀਮਤਾਂ ’ਤੇ ਤੁਰੰਤ ਕੰਟਰੋਲ ਕੀਤਾ ਜਾਵੇ ਤਾਂ ਜੋ ਮਹਿੰਗਾਈ ਦੀ ਮਾਰ ਝੱਲ ਰਹੇ ਗ਼ਰੀਬ ਤੇ ਆਮ ਵਰਗ ਦੇ ਲੋਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਤਿਉਹਾਰਾਂ ਦੀਆਂ ਖ਼ੁਸ਼ੀਆਂ ਮਾਣ ਸਕਣ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਇਨਸਾਫ਼ ਰੈਲੀ ਲਈ ਜਗਰਾਉਂ ਤੋਂ ਸੁਖਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਹੋਇਆ ਰਵ... ਅਗਲੀ ਖ਼ਬਰ ਪਰਾਲੀ ਸਾੜਨ ਵਿਰੁੱਧ ਕਾਰਵਾਈਆਂ ਤੋਂ ਭੜਕੇ ਕਿਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।