05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

‘ ਅਕਾਲੀ ਆਗੇ ਉਏ’ ਦੇ ਜੈਕਾਰਿਆਂ ਨਾਲ ਗੂੰਜਿਆ ਪੰਡਾਲ 2027- ਚੋਣਾਂ ਲਈ ਯੂਥ ਅਕਾਲੀ ਦਲ ਨੇ ਵਜਾਇਆ ਬਿਗਲ

ਜਗਰਾਉਂ, 4 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਤੇ ਯੂਥ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਜਗਰਾਉਂ ਹਲਕੇ ਵਿਚ ਵੀ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਕਰਵਾਈ ਗਈ।

ਅਜੀਤ ਡੈਸਕ 05-11-2026
ਜਗਰਾਉਂ, 4 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਤੇ ਯੂਥ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਜਗਰਾਉਂ ਹਲਕੇ ਵਿਚ ਵੀ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਕਰਵਾਈ ਗਈ। ਇਸ ਵਿਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਰੈਲੀ ਵਿਚ ਨੌਜਵਾਨਾਂ ਤੇ ਪਾਰਟੀ ਵਰਕਰਾਂ ਦੀ ਵੱਡੀ ਸ਼ਮੂਲੀਅਤ ਰਹੀ। ਰੈਲੀ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਝਿੰਜਰ ਨੇ ਆਮ ਆਦਮੀ ਪਾਰਟੀ ਦੀ ਜਗਰਾਉਂ ਤੋਂ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ’ਤੇ ਤਿੱਖਾ ਵਿਅੰਗ ਕੱਸਦਿਆਂ ਐੱਨ. ਆਰ. ਆਈ. ਦੀ ਕੋਠੀ ਨਾਲ ਜੁੜੇ ਵਿਵਾਦ ਦਾ ਮੁੱਦਾ ਉਠਾਇਆ। ਉਨ੍ਹਾਂ ਇਸ ਮਾਮਲੇ ਨੂੰ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਨ ਵਾਲਾ ਮਾਮਲਾ ਦੱਸਿਆ। ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਆਪਣੇ ਵਿਸ਼ੇਸ਼ ਅੰਦਾਜ਼ ਵਿਚ ਜਦੋਂ ਨਾਅਰਾ ਬੁਲੰਦ ਕੀਤਾ, ‘ਅਕਾਲੀ ਆਗੇ ਉਏ...’ ਤਾਂ ਪੰਡਾਲ ਅਕਾਲੀ ਦਲ ਦੇ ਹੱਕ ਵਿਚ ਲੱਗੇ ਜੈਕਾਰਿਆਂ ਨਾਲ ਗੂੰਜ ਉੱਠਿਆ। ਉਨ੍ਹਾਂ ਕਿਹਾ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਅਤੇ 2027 ਦੀਆਂ ਚੋਣਾਂ ਵਿੱਚ ਸੱਤ੍ਹਾ ਤਬਦੀਲੀ ਦਾ ਮੁੱਢ ਬੱਝੇਗਾ। ਇਸ ਮੌਕੇ ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਕਲ ਪ੍ਰਧਾਨ ਰਣਧੀਰ ਸਿੰਘ ਚੱਕਰ, ਸ਼ਿਵਰਾਜ ਸਿੰਘ, ਪਰਮਿੰਦਰ ਸਿੰਘ ਚੀਮਾ, ਕੁਲਦੀਪ ਸਿੰਘ ਗਿੱਦੜਵਿੰਡੀ, ਤਜਿੰਦਰਪਾਲ ਸਿੰਘ, ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਪ੍ਰਧਾਨ ਪਰਮਿੰਦਰ ਸਿੰਘ ਕੌਂਬੋ, ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਜਤਿੰਦਰ ਸਿੰਘ ਜੱਟ ਗਰੇਵਾਲ, ਦੀਪਇੰਦਰ ਸਿੰਘ ਭੰਡਾਰੀ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਪ੍ਰਧਾਨ ਹਰਦੇਵ ਸਿੰਘ ਬੌਬੀ, ਸੰਦੀਪ ਸਿੰਘ ਮੱਲ੍ਹਾ, ਜਸਵੰਤ ਸਿੰਘ ਪੱਤੀ ਮਲਤਾਨੀ, ਦਵਿੰਦਰ ਸਿੰਘ ਖੇਲਾ, ਜਤਿੰਦਰ ਸਿੰਘ ਅਮਰਗੜ੍ਹ ਕਲੇਰ, ਪ੍ਰਧਾਨ ਜਗਜੀਤ ਸਿੰਘ ਡੱਲਾ, ਸ਼ਿੰਦਰਪਾਲ ਸਿੰਘ ਡੱਲਾ, ਸਰਪੰਚ ਜਸਵੀਰ ਸਿੰਘ, ਬਲਜੀਤ ਸਿੰਘ ਹਠੂਰ, ਸੁਖਮਿੰਦਰ ਸਿੰਘ ਹਠੂਰ, ਬਾਧਰ ਸਿੰਘ ਹਠੂਰ, ਕੇਵਲ ਸਿੰਘ ਹਠੂਰ, ਬੂਟਾ ਸਿੰਘ ਭੰਮੀਪੁਰਾ, ਗੋਪਾਲ ਸਿੰਘ ਨੰਬਰਦਾਰ, ਗੁਰਿੰਦਰ ਸਿੰਘ ਰੂੰਮੀ, ਸਤਨਾਮ ਸਿੰਘ ਜਗਰਾਉਂ, ਕਮਲਦੀਪ ਸਿੰਘ ਜਗਰਾਉਂ, ਜਗਤਾਰ ਸਿੰਘ, ਜਸਵੰਤ ਸਿੰਘ, ਭਾਵਖੜਨ ਸਿੰਘ, ਜਿੰਦਰ ਸਿੰਘ ਭੰਮਰਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਗੁਰਦੀਪ ਸਿੰਘ ਭੰਮੀਪੁਰਾ ਤੇ ਨਿਰਭੈ ਸਿੰਘ ਗਲੀਗੜ੍ਹ ਆਦਿ ਵਰਕਰ ਹਾਜ਼ਰ ਸਨ। 04Jag08
ਪਿਛਲੀ ਖ਼ਬਰ ‘ ਆਪ’ ਸਰਕਾਰ ਸੂਬੇ ’ਚ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ- ਝੱਮਟ ਅਗਲੀ ਖ਼ਬਰ ਦੀਵਾਲੀ ਦੇ ਤਿਉਹਾਰ ਮੌਕੇ ਜਗਰਾਉਂ ’ਚ ਪੁਲਿਸ ਵਲੋਂ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।